ਸਵਾ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਤਸਕਰ ਕਾਬੂ
Published : Jul 11, 2022, 12:00 am IST
Updated : Jul 11, 2022, 12:00 am IST
SHARE ARTICLE
image
image

ਸਵਾ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਤਸਕਰ ਕਾਬੂ

ਮਖੂ, 10 ਜੁਲਾਈ (ਸਤਵਿੰਦਰ ਸਿੰਘ) : ਪੁਲਸ ਥਾਣਾ ਮਖੂ ਵਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸਵਿੰਦਰ ਸਿੰਘ ਨੇ ਦੌਰਾਨੇ ਗਸ਼ਤ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। 
ਕਾਬੂ ਕੀਤੇ ਗਏ ਤਸਕਰਾਂ ਵਿਚ ਲਵਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪੱਧਰੀ ਹਾਲ ਆਬਾਦ ਪਿੰਡ ਬੁਲੋਕੇ ਮੱਖੂ ਰਣਜੀਤ ਸਿੰਘ ਪੁੱਤਰ ਬਖਸੀਸ ਸਿੰਘ ਵਾਸੀ ਮਿਸ਼ਨ ਬਸਤੀ ਮੱਖੂ ਅਤੇ ਲਵਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਉਰਫ਼ ਦਿਲਬਾਗ ਸਿੰਘ ਵਾਸੀ ਮਿਸ਼ਨ ਬਸਤੀ ਮੱਖੂ ਹਨ। ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਕੇ ਇਨ੍ਹਾਂ ਪਾਸੋਂ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਤਿੰਨਾਂ ਵਿਰੁਧ ਮੁਕੱਦਮਾ ਨੰਬਰ 105 ਮਿਤੀ 9.7.22 ਦਰਜ ਰਜਿਸਟਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਨਸ਼ਿਆਂ ਵਿਰੁਧ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜਾ ਵੀ ਵਿਅਕਤੀ ਨਸ਼ਿਆਂ ਦੇ ਮਾਮਲੇ ਵਿਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
 ਫੋਟੋ : ਮਖੂ 1
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement