ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ
Published : Jul 11, 2022, 1:33 pm IST
Updated : Jul 11, 2022, 1:33 pm IST
SHARE ARTICLE
Jaggu Bhagwanpuria
Jaggu Bhagwanpuria

ਰਾਣਾ ਕੰਧੋਵਾਲੀਆ ਦੇ ਕਤਲ ਮਾਮਲੇ 'ਚ ਹੋਵੇਗੀ ਪੁੱਛਗਿੱਛ

ਮਾਨਸਾ:  ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲਿਆ ਜੱਗੂ ਭਗਵਾਨਪੁਰੀਆ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ  ਮਿਲਿਆ ਹੈ। ਉਸ ਕੋਲੋਂ ਰਾਣਾ ਕੰਧੋਵਾਲੀਆ ਦੇ ਕਤਲ ਮਾਮਲੇ 'ਚ ਪੁੱਛਗਿੱਛ ਹੋਵੇਗੀ। ਬੀਤੀ 3 ਅਗਸਤ ਨੂੰ ਰਾਣਾ ਕੰਧੋਵਾਲੀਆ ਦਾ ਅੰਮ੍ਰਿਤਸਰ ਦੇ ਮਸ਼ਹੂਰ ਹਸਪਤਾਲ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਸਭ ਤੋਂ ਪਹਿਲਾਂ ਜ਼ਿੰਮੇਵਾਰੀ ਜੱਗੂ ਭਗਵਾਨਪੁਰੀਆ ਨੇ ਫੇਸਬੁੱਕ ਪੋਸਟ ਪਾ ਕੇ ਲਈ ਸੀ ਅਤੇ ਉਸ ਤੋਂ ਬਾਅਦ ਲਾਰੈਂਸ ਬਿਸ਼ਨੋਈ ਦਾ ਨਾਂ ਵੀ ਇਸ ਕਤਲ ਕਾਂਡ ਵਿਚ ਸਾਹਮਣੇ ਆਇਆ ਸੀ।

Jaggu BhagwanpuriaJaggu Bhagwanpuria

ਮਾਨਸਾ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ ਤੇ ਲਿਆਂਦਾ ਗਿਆ ਸੀ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਨਸਾ ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਅੰਮ੍ਰਿਤਸਰ ਦੀ ਦਿਹਾਤੀ ਪੁਲੀਸ ਵੀ ਉਸ ਮੌਕੇ ’ਤੇ ਪਹੁੰਚੀ ਹੋਈ ਸੀ।

jaggu bhagwanpuriaJaggu Bhagwanpuria

ਰਾਣਾ ਕੰਧੋਵਾਲੀਆ ਕਤਲ ਕਾਂਡ ਮਾਮਲੇ ਵਿਚ ਬਿਆਸ ਵਿਚ ਜੱਗੂ ਭਗਵਾਨਪੁਰੀਆ ਦੇ ਖਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਅਦਾਲਤ ਨੇ ਸੁਣਵਾਈ ਕਰਦੇ ਹੋਏ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਇਕ ਦਿਨ ਦਾ ਟਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement