ਘਰ ਦੀ ਛੱਤ ਡਿੱਗਣ ਕਾਰਨ ਵਿਅਕਤੀ ਦੀ ਮੌਤ 

By : KOMALJEET

Published : Jul 11, 2023, 9:18 am IST
Updated : Jul 11, 2023, 9:18 am IST
SHARE ARTICLE
Punjab News
Punjab News

ਭਾਰੀ ਮੀਂਹ ਕਾਰਨ ਵਾਪਰਿਆ ਹਾਦਸਾ 

ਹੁਸ਼ਿਆਰਪੁਰ :  ਹੁਸ਼ਿਆਰਪੁਰ ਦੇ ਪਿੰਡ ਬੱਦੋਵਾਲ ਵਿਚ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ ਕਰੀਬ 75 ਵਰ੍ਹੇ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਚਿਤਕਾਰਾ ਯੂਨੀਵਰਸਿਟੀ ਦੀ ਕੰਟੀਨ ਹੋਈ ਜਲ-ਥਲ! ਭਰੇ ਪਾਣੀ ਵਿਚ ਖਾਣਾ ਲੈਣ ਲਈ ਮਜਬੂਰ ਵਿਦਿਆਰਥੀ?

ਇਸ ਬਾਰੇ ਮ੍ਰਿਤਕ ਮਹਿੰਦਰ ਸਿੰਘ ਦੇ ਪੁੱਤਰ ਹਰਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਬੀਤੀ ਰਾਤ ਉਹ ਕੰਮ ਤੋਂ ਆਇਆ ਅਤੇ ਅਪਣੇ ਪਿਤਾ ਨੂੰ ਰੋਟੀ ਦਿਤੀ। ਰੋਟੀ ਖਾਨ ਮਗਰੋਂ ਉਹ ਅਲਗ ਕਮਰੇ ਵਿਚ ਸੌਂ ਗਏ ਪਰ ਜਦੋਂ ਅਗਲੀ ਸਵੇਰ ਉੱਠ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਦੀ ਛੱਤ ਡਿਗੀ ਹੋਈ ਸੀ ਅਤੇ ਉਸ ਦੇ ਪਿਤਾ ਜੀ ਦੀ ਮੌਤ ਹੋ ਚੁੱਕੀ ਸੀ।

ਹਰਜੀਤ ਸਿੰਘ ਦਾ ਕਹਿਣਾ ਹੈ ਕਿ ਘਰ ਵਿਚ ਉਹ ਅਤੇ ਉਨ੍ਹਾਂ ਦੇ ਪਿਤਾ ਹੀ ਰਹਿੰਦੇ ਸਨ। ਇਸ ਮੌਕੇ ਪਿੰਡ ਵਾਸੀਆਂ ਨੇ ਦਸਿਆ ਕਿ ਮਲਬੇ ਹੇਠ ਦੱਬਣ ਕਾਰਨ ਮਹਿੰਦਰ ਸਿੰਘ ਦੀ ਮੌਤ ਹੋ ਗਈ ਹੈ ਅਤੇ ਘਰ ਦੀ ਹਾਲਤ ਵੀ ਖਸਤਾ ਹੈ। ਹੁਣ ਹਰਜੀਤ ਸਿੰਘ ਘਰ ਵਿਚ ਇਕੱਲਾ ਰਹਿ ਗਿਆ ਹੈ ਅਤੇ ਦਿਹਾੜੀ ਮਜ਼ਦੂਰੀ ਕਰ ਕੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਰਜੀਤ ਸਿੰਘ ਦੀ ਮਾਲੀ ਸਹਾਇਤਾ ਕੀਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement