ਡੇਰਿਆਂ 'ਚ ਫਸੇ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਖ਼ੁਦ ਪਹੁੰਚੇ ਚੇਤਨ ਸਿੰਘ ਜੌੜਾਮਾਜਰਾ
Published : Jul 11, 2023, 4:02 pm IST
Updated : Jul 11, 2023, 4:02 pm IST
SHARE ARTICLE
 Chetan Singh Jauramajra
Chetan Singh Jauramajra

ਪ੍ਰਸ਼ਾਸਨ ਤੋਂ ਕਿਸ਼ਤੀਆਂ ਮੰਗਵਾ ਕੇ ਆਪਣੀ ਨਿਗਰਾਨੀ ਹੇਠ ਕਰੀਬ 50 ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਲਈ ਰਾਹਤ ਕਾਰਜ ਸ਼ੁਰੂ ਕਰਵਾਏ

 

ਚੰਡੀਗੜ੍ਹ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਹਲਕੇ ਦੇ ਡੇਰਿਆਂ ਵਿਚ ਫਸੇ ਕਰੀਬ 50 ਪਰਿਵਾਰਾਂ ਨੂੰ ਹੜ੍ਹ ਦੇ ਪਾਣੀ 'ਚੋਂ ਸੁਰੱਖਿਅਤ ਬਾਹਰ ਕੱਢਣ ਲਈ ਖ਼ੁਦ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰਵਾਏ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਕੱਢਣ ਲਈ ਕਿਸ਼ਤੀਆਂ ਦਾ ਪ੍ਰਬੰਧ ਕੀਤਾ ਅਤੇ ਆਪਣੀ ਮੌਜੂਦਗੀ 'ਚ ਪਰਿਵਾਰਾਂ ਨੂੰ ਪਾਣੀ ਵਿਚੋਂ ਕੱਢਣ ਦਾ ਕੰਮ ਸ਼ੁਰੂ ਕਰਵਾਇਆ। ਕੈਬਨਿਟ ਮੰਤਰੀ ਲਗਾਤਾਰ ਹਲਕੇ ਵਿਚ ਡਟੇ ਹੋਏ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਇਹ ਵੀ ਪੜ੍ਹੋ: ਭਾਰਤ ’ਚ ਪਿਛਲੇ 15 ਸਾਲਾਂ ਦੌਰਾਨ 41.5 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ: ਸੰਯੁਕਤ ਰਾਸ਼ਟਰ ਦੀ ਰੀਪੋਰਟ 

ਉਨ੍ਹਾਂ ਦਸਿਆ ਕਿ ਅੱਜ ਜਿਵੇਂ ਹੀ ਉਨ੍ਹਾਂ ਨੂੰ ਪਿੰਡ ਧਰਮੇੜੀ ਨੇੜਲੇ ਡੇਰਿਆਂ ਵਿਚ ਪਰਿਵਾਰਾਂ ਦੇ ਫਸੇ ਹੋਣ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਸ਼ਤੀਆਂ ਭੇਜਣ ਲਈ ਕਿਹਾ ਅਤੇ ਉਨ੍ਹਾਂ ਮੌਕੇ 'ਤੇ ਪਹੁੰਚ ਕੇ ਆਪਣੀ ਨਿਗਰਾਨੀ ਹੇਠ ਕਾਰਜ ਸ਼ੁਰੂ ਕਰਵਾਇਆ। ਉਨ੍ਹਾਂ ਐਸ.ਡੀ.ਐਮ. ਚਰਨਜੀਤ ਸਿੰਘ ਅਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਨੂੰ ਰਾਹਤ ਕਾਰਜ ਵਿਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।

ਇਹ ਵੀ ਪੜ੍ਹੋ: 'ਟਾਈਮ ਕੈਪਸੂਲ' 'ਚ ਸ਼ਾਮਲ ਹੋਇਆ ਗੁਰਦਾਸਪੁਰ ਦੀ ਅਰਾਧਿਆ ਸ਼ਰਮਾ ਵਲੋਂ ਲਿਖਿਆ ਪੱਤਰ  

ਇਸ ਪਿੱਛੋਂ ਕੈਬਨਿਟ ਮੰਤਰੀ ਨੇ ਪਿੰਡ ਡਰੌਲਾ, ਡਰੌਲੀ, ਨਵਾਂ ਗਾਉਂ, ਤੁਲੇਵਾਲ, ਘਿਉਰਾ ਅਤੇ ਸੂਲਰ ਦਾ ਦੌਰਾ ਕੀਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਵਿਅਕਤੀ ਅਤੇ ਜੀਵ ਦੀ ਸੁਰੱਖਿਆ ਲਈ ਪੂਰਾ ਪ੍ਰਸ਼ਾਸਨ ਪੱਬਾਂ ਭਾਰ ਹੈ, ਇਸ ਲਈ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇਣ।

ਇਹ ਵੀ ਪੜ੍ਹੋ: ਨੇਪਾਲ ਵਿਚ 6 ਲੋਕਾਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, ਪੰਜ ਲਾਸ਼ਾਂ ਬਰਾਮਦ

ਮੀਡੀਆ ਨਾਲ ਗੱਲਬਾਤ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦਸਿਆ ਕਿ ਪਹਾੜੀ ਅਤੇ ਤਰਾਈ ਵਾਲੇ ਖੇਤਰ ਵਿਚ ਭਾਰੀ ਮੀਂਹ ਕਾਰਨ ਜ਼ਿਲ੍ਹਾ ਪਟਿਆਲਾ ਵਿਚ ਹੜ੍ਹ ਵਰਗੇ ਹਾਲਾਤ ਬਣੇ ਹਨ ਪਰ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਥਿਤੀ 'ਤੇ ਛੇਤੀ ਹੀ ਕਾਬੂ ਪਾ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement