ਚਿਤਕਾਰਾ ਯੂਨੀਵਰਸਿਟੀ ਵਿਚ ਪਾਣੀ ’ਚ ਡੁੱਬਣ ਕਾਰਨ ਵਿਦਿਆਰਥੀ ਦੀ ਮੌਤ
Published : Jul 11, 2023, 7:45 pm IST
Updated : Jul 11, 2023, 7:49 pm IST
SHARE ARTICLE
File Photo
File Photo

ਪਾਣੀ ਵਿਚ ਤੈਰਦੀ ਮਿਲੀ 20 ਸਾਲਾ ਹਰੀਸ਼ ਕੁਮਾਰ ਦੀ ਲਾਸ਼

 

ਬਨੂੜ: ਪਿਛਲੇ ਦਿਨੀਂ ਹੋਈ ਭਾਰੀ ਬਾਰਸ਼ ਦੌਰਾਨ ਚਿਤਕਾਰਾ ਯੂਨੀਵਰਸਿਟੀ ਦੇ ਗਰਾਊਂਡ ਅਤੇ ਹੋਰ ਥਾਵਾਂ 'ਤੇ ਪਾਣੀ ਭਰ ਗਿਆ। ਇਸ ਦੇ ਚਲਦਿਆਂ ਇਕ 20 ਸਾਲਾ ਵਿਦਿਆਰਥੀ ਦੀ ਲਾਸ਼ ਪਾਣੀ ਵਿਚ ਤੈਰਦੀ ਹੋਈ ਮਿਲੀ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕ੍ਰਿਪਾਲ ਸਿੰਘ ਨੇ ਦਸਿਆ ਕਿ ਹਰੀਸ਼ ਕੁਮਾਰ (20) ਪੁੱਤਰ ਕਿਸ਼ੋਰ ਕੁਮਾਰ ਵਾਸੀ ਜਬਲਪੁਰ, ਮੱਧ ਪ੍ਰਦੇਸ਼ ਚਿਤਕਾਰਾ ਯੂਨੀਵਰਸਿਟੀ ਵਿਖੇ ਬੀ.ਐਸ.ਸੀ. ਭਾਗ 2 ਦਾ ਵਿਦਿਆਰਥੀ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

9 ਜੁਲਾਈ ਦੀ ਰਾਤ ਨੂੰ ਮ੍ਰਿਤਕ ਰਾਤ ਦਾ ਖਾਣਾ ਖਾ ਕੇ ਹੋਸਟਲ ਦੇ ਬਾਹਰ ਸੈਰ ਕਰਨ ਗਿਆ ਸੀ। ਪਾਣੀ ਨੂੰ ਦੇਖ ਕੇ ਉਹ ਡਰ ਗਿਆ ਅਤੇ ਉਥੇ ਹੀ ਡਿੱਗ ਪਿਆ। ਜਦੋਂ ਕਾਫੀ ਦੇਰ ਤੱਕ ਮ੍ਰਿਤਕ ਅਪਣੇ ਕਮਰੇ 'ਚ ਨਾ ਆਇਆ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਫੋਨ ਕੀਤਾ ਪਰ ਉਸ ਨੇ ਫੋਨ ਨਹੀਂ ਚੁੱਕਿਆ। ਜਦੋਂ ਉਨ੍ਹਾਂ ਨੇ ਬਾਹਰ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪਾਣੀ ਵਿਚ ਤੈਰਦੀ ਮਿਲੀ।

ਇਹ ਵੀ ਪੜ੍ਹੋ: ਸਾਬਕਾ ਕਰਮਚਾਰੀ ਨੇ ਕੀਤੀ ਤਕਨੀਕੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਤੇ CEO ਦੀ ਹਤਿਆ

ਇਸ ਤੋਂ ਬਾਅਦ ਤੁਰਤ ਹੋਸਟਲ ਵਾਰਡਨ ਅਤੇ ਹੋਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ। ਇਸ ਮਗਰੋਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਥਾਣਾ ਮੁਖੀ ਨੇ ਦਸਿਆ ਕਿ ਮ੍ਰਿਤਕ ਨੌਜਵਾਨ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ।

 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement