ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹਿਆ ਨੌਜੁਆਨ, ਪ੍ਰਸ਼ਾਸਨ ਵਲੋਂ ਭਾਲ ਜਾਰੀ 

By : KOMALJEET

Published : Jul 11, 2023, 8:06 am IST
Updated : Jul 11, 2023, 8:06 am IST
SHARE ARTICLE
punjabi news
punjabi news

ਘਰ ਤੋਂ ਸਮਾਨ ਲੈ ਕੇ ਸੁਰੱਖਿਅਤ ਜਗ੍ਹਾ ਵਲ ਜਾਂਦੇ ਸਮੇਂ ਵਾਪਰਿਆ ਹਾਦਸਾ 

ਮੋਗਾ : ਧਰਮਕੋਟ ਇਲਾਕੇ ਦੇ ਪਿੰਡ ਸੰਘੇੜਾ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ। ਦਸਿਆ ਜਾ ਰਿਹਾ ਹੈ ਕਿ ਪਿੰਡ ਵਿਚ ਚਾਰੇ ਪਾਸੇ ਪਾਣੀ ਭਰਿਆ ਹੋਇਆ ਹੈ। ਇਸ ਦੌਰਾਨ ਹੀ ਮਲੂਕ ਸਿੰਘ ਪੁੱਤਰ ਵਧਾਵਾ ਸਿੰਘ ਵਾਸੀ ਪਿੰਡ ਸੰਘੇੜਾ ਘਰੋਂ ਕੁੱਝ ਸਮਾਨ ਲੈ ਕੇ ਸੁਰੱਖਿਅਤ ਥਾਂ ਵੱਲ ਜਾ ਰਿਹਾ ਸੀ ਪੈਰ ਤਿਲਕਣ ਕਾਰਨ ਉਹ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ।

ਇਹ ਵੀ ਪੜ੍ਹੋ: ਦੋ ਬੱਚਿਆਂ ਦੇ ਪਿਉ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਡੁੱਬਣ ਵਾਲਾ ਵਿਅਕਤੀ ਗੂੰਗਾ-ਬੋਲਾ ਸੀ। ਉਹ ਅਪਣਾ ਜ਼ਰੂਰੀ ਸਮਾਨ ਚੁੱਕ ਕੇ ਸੁਰੱਖਿਅਤ ਸਥਾਨ 'ਤੇ ਜਾ ਰਿਹਾ ਸੀ ਕਿ ਅਚਾਨਕ ਅਪਣਾ ਸੰਤੁਲਨ ਗੁਆ ​​ਬੈਠਾ ਅਤੇ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਿਆ। ਮੌਕੇ 'ਤੇ ਮੌਜੂਦ ਪੁਲਿਸ ਪ੍ਰਸ਼ਾਸਨ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਪਾਣੀ ਦਾ ਵਹਾਅ ਬਹੁਤ ਤੇਜ਼ ਸੀ, ਜਿਸ ਕਾਰਨ ਵਿਅਕਤੀ ਅਪਣੇ ਆਪ ਨੂੰ ਸੰਭਾਲ ਨਹੀਂ ਸਕਿਆ ਅਤੇ ਡੁੱਬ ਗਿਆ।

ਦੱਸਣਯੋਗ ਹੈ ਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ਦਾ ਦੌਰਾ ਕਰ ਕੇ ਜਾਇਜ਼ਾ ਲਿਆ। ਮੋਗਾ ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਨੂੰ ਧਿਆਨ ਵਿਚ ਰੱਖਦਿਆਂ ਬੰਨ੍ਹ ’ਤੇ ਮਿੱਟੀ ਪਾ ਕੇ ਇਸ ਨੂੰ ਉੱਚਾ ਕੀਤਾ ਜਾ ਰਿਹਾ ਹੈ। ਐਸ.ਡੀ.ਐਮ. ਧਰਮਕੋਟ ਚਾਰੂਮਿਤਾ ਨੇ ਪਹੁੰਚ ਕੇ ਦਸਿਆ ਕਿ ਮੋਗਾ ਦੇ 4 ਪਿੰਡਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਐਨ.ਡੀ.ਆਰ.ਐਫ਼. ਟੀਮ ਨੂੰ ਬੁਲਾਇਆ ਗਿਆ ਜਿਨ੍ਹਾਂ ਵਲੋਂ ਅਪਣੇ ਘਰਾਂ ਵਿਚ ਫਸੇ ਲੋਕਾਂ ਨੂੰ ਬਚਾਇਆ ਜਾਵੇਗਾ ਅਤੇ ਪ੍ਰਸ਼ਾਸਨ ਵਲੋਂ ਠੋਸ ਪ੍ਰਬੰਧ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement