ਰਣਜੀਤ ਸਾਗਰ ਡੈਮ 'ਚ ਵਧਿਆ ਪਾਣੀ ਦਾ ਪੱਧਰ, ਦਰਿਆ ਦੇ ਕੰਢੇ ਤੋਂ ਦੂਰ ਰਹਿਣ ਦੀ ਅਪੀਲ 

By : KOMALJEET

Published : Jul 11, 2023, 3:59 pm IST
Updated : Jul 11, 2023, 3:59 pm IST
SHARE ARTICLE
Punjab News
Punjab News

ਪਾਕਿਸਤਾਨ ਵੱਲ ਛੱਡਿਆ ਗਿਆ 13500 ਕਿਊਸਿਕ ਪਾਣੀ 

ਪਠਾਨਕੋਟ : ਪਹਾੜਾਂ 'ਚ ਪਿਛਲੇ 4 ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹਰ ਪਾਸੇ ਪਾਣੀ ਹੀ ਪਾਣੀ ਹੋ ਰਿਹਾ ਹੈ, ਜਿਸ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ। ਇਸ ਸਮੇਂ ਹਿਮਾਚਲ 'ਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਪਾਣੀ ਦਾ ਪੱਧਰ ਵੀ ਵਧਦਾ ਜਾ ਰਿਹਾ ਹੈ। ਸਿੰਚਾਈ ਵਿਭਾਗ ਦੇ ਐਸ.ਡੀ.ਓ ਪ੍ਰਦੀਪ ਕੁਮਾਰ ਨੇ ਦਸਿਆ ਕਿ ਰਣਜੀਤ ਸਾਗਰ ਡੈਮ 'ਚ ਪਿਛਲੇ 24 ਘੰਟਿਆਂ ਵਿਚ ਝੀਲ ਦੇ ਪਾਣੀ ਦਾ ਪੱਧਰ 2 ਮੀਟਰ ਵਧਿਆ ਹੈ ਅਤੇ ਪਿਛਲੇ 4 ਦਿਨਾਂ ਵਿਚ ਪਾਣੀ ਦਾ ਪੱਧਰ ਲਗਭਗ 9 ਮੀਟਰ ਵਧਿਆ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਅਤੇ ਸਿਪਾਹੀ ਕਾਬੂ 

ਇੰਨਾ ਹੀ ਨਹੀਂ ਰਣਜੀਤ ਸਾਗਰ ਡੈਮ ਦੀ ਝੀਲ ਦਾ ਪਾਣੀ ਦਾ ਪੱਧਰ ਅੱਜ 522 ਮੀਟਰ ਤਕ ਪਹੁੰਚ ਗਿਆ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਕੁੱਝ ਹੀ ਮੀਟਰ ਦੂਰ ਹੈ। ਦੱਸ ਦੇਈਏ ਕਿ ਰਣਜੀਤ ਸਾਗਰ ਡੈਮ ਦੀ ਝੀਲ ਦਾ ਖ਼ਤਰੇ ਦਾ ਨਿਸ਼ਾਨ 527 ਮੀਟਰ ਹੈ, ਜਿਸ ਕਾਰਨ ਪ੍ਰਸ਼ਾਸਨ ਵਲੋਂ ਝੀਲ ਦੇ ਪਾਣੀ ਦੇ ਪੱਧਰ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। 

ਲਗਾਤਾਰ ਵਧ ਰਹੇ ਪਾਣੀ ਕਾਰਨ ਪਾਕਿਸਤਾਨ ਨੂੰ ਰਾਵੀ ਦਰਿਆ ਰਾਹੀਂ ਪਾਣੀ ਛੱਡਣਾ ਪੈ ਰਿਹਾ ਹੈ, ਜਿਸ ਕਾਰਨ ਅੱਜ 13500 ਕਿਊਸਿਕ ਪਾਣੀ ਰਾਵੀ ਦਰਿਆ ਰਾਹੀਂ ਪਾਕਿਸਤਾਨ ਵੱਲ ਛੱਡਿਆ ਗਿਆ ਹੈ। ਪ੍ਰਸ਼ਾਸ਼ਨ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਲੋਕ ਵੀ ਦਰਿਆ ਦੇ ਕੰਢੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਜਾਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement