Punjab News : ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ
Published : Jul 11, 2024, 3:26 pm IST
Updated : Jul 11, 2024, 3:26 pm IST
SHARE ARTICLE
Dr. Baljit Kaur
Dr. Baljit Kaur

ਅਰਜ਼ੀਆਂ ਭਰਨ ਦੀ ਆਖਰੀ ਮਿਤੀ 6 ਅਗਸਤ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀਆਂ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 6 ਅਗਸਤ 2024 ਤੱਕ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 6 ਅਗਸਤ 2024 ਤੱਕ ਭੇਜ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 08.05.2023, ਮਿਤੀ 29.5.2023, ਮਿਤੀ 16.9.2023 ਅਤੇ 17.10.2023 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਵੀ ਦੁਬਾਰਾ ਅਰਜੀ ਦੇਣੀ ਪਵੇਗੀ, ਕਿਉਜੋ ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਨਹੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ  ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement