Punjab Weather Update: ਪੰਜਾਬ ਵਿਚ ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਅਲਰਟ ਕਰ ਦਿੱਤਾ ਜਾਰੀ
Published : Jul 11, 2024, 9:04 am IST
Updated : Jul 11, 2024, 9:04 am IST
SHARE ARTICLE
Punjab Weather Update News
Punjab Weather Update News

Punjab Weather Update: ਕੱਲ੍ਹ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ

Punjab Weather Update News: ਅੱਜ ਤੋਂ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਜਾਵੇਗਾ। ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਮਾਲਵੇ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਮੀਂਹ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਰਹੇਗਾ। ਅਨੁਮਾਨ ਹੈ ਕਿ 12 ਤਰੀਕ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਅੰਮ੍ਰਿਤਸਰ ਵਿੱਚ ਵੀ ਮੀਂਹ ਪਿਆ, ਜਦੋਂ ਕਿ ਪੰਜਾਬ ਦਾ ਬਾਕੀ ਹਿੱਸਾ ਸੁੱਕਾ ਰਿਹਾ ਅਤੇ ਸੂਬੇ ਦੇ ਔਸਤ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Bijalpur News: ਪੰਜਾਬੀ ਨੌਜਵਾਨ ਕੈਨੇਡਾ ਪੁਲਿਸ ’ਚ ਹੋਇਆ ਭਰਤੀ, ਪਿੰਡ ਦਾ ਨਾਂ ਕੀਤਾ ਰੌਸ਼ਨ

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮਾਨਸਾ, ਬਠਿੰਡਾ, ਮੁਕਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਂਹ ਦੀ ਸੰਭਾਵਨਾ ਸਿਰਫ 25 ਤੋਂ 50% ਹੈ। ਜਦੋਂ ਕਿ 12 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Canada News: ਕੈਨੇਡਾ ਜਾਣ ਨੂੰ ਕਾਹਲੇ ਪੰਜਾਬੀ, ਜ਼ਮੀਨਾਂ ਵੇਚ ਕੇ ਬਾਹਰ ਜਾ ਰਹੇ ਪੰਜਾਬੀ

ਬੀਤੇ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਗਿਆ। ਕੁਝ ਸਮੇਂ ਲਈ ਹੋਈ ਬਾਰਿਸ਼ ਨੇ ਇੱਥੇ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ ਲਗਭਗ 1 ਡਿਗਰੀ ਘੱਟ ਕਰ ਦਿੱਤਾ। ਇੱਥੇ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਫ਼ਿਰੋਜ਼ਪੁਰ ਵਿੱਚ ਵੀ 0.5 ਮਿ.ਮੀ. ਰਿਕਾਰਡ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart fromPunjab Weather Update News, stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement