ਕੈਬ ਕੰਪਨੀ ਵਾਲੇ ਹੁਣ ਹੋ ਜਾਣ ਸਾਵਧਾਨ !
Published : Aug 11, 2019, 1:51 pm IST
Updated : Aug 11, 2019, 1:51 pm IST
SHARE ARTICLE
Madhya pradesh soon rs 1000 fine on app based cabs for refusing ride
Madhya pradesh soon rs 1000 fine on app based cabs for refusing ride

ਸਰਕਾਰ ਨੇ ਕੈਬ ਕੰਪਨੀਆਂ ਨੂੰ ਚਲਾਉਣ ਲਈ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ।

ਜਲੰਧਰ: ਕੈਬ ਸੇਵਾਵਾਂ ਲਈ ਹੁਣ ਨਵਾਂ ਐਲਾਨ ਹੋਣ ਜਾ ਰਿਹਾ ਹੈ।  ਮੱਧ ਪ੍ਰਦੇਸ਼ ਵਿਚ ਸਰਕਾਰ ਮੋਬਾਈਲ ਫੋਨ ਐਪ ਅਧਾਰਿਤ ਕੈਬ ਸੇਵਾਵਾਂ ਚਲਾਉਣ ਵਾਲੀਆਂ ਕੰਪਨੀਆਂ ਲਈ ਜਲਦੀ ਹੀ ਨਵੇਂ ਨਿਯਮ ਲਾਗੂ ਹੋਵੇਗਾ। ਇਸ ਦੇ ਤਹਿਤ ਕੈਬ ਕੰਪਨੀ ਨੂੰ ਬੁਕਿੰਗ ਸਵੀਕਾਰ ਕਰਨ ਤੋਂ ਬਾਅਦ ਸੇਵਾ ਕਰਨ ਤੋਂ ਇਨਕਾਰ ਕਰਨ 'ਤੇ 1000 ਰੁਪਏ ਜ਼ੁਰਮਾਨਾ ਅਦਾ ਕਰਨਾ ਪੈ ਸਕਦਾ ਹੈ। ਸੂਬੇ ਦੇ ਟਰਾਂਸਪੋਰਟ ਵਿਭਾਗ ਦੇ ਡਿਪਟੀ ਸੈਕਟਰੀ ਨਿਆਜ਼ ਖਾਨ ਨੇ ਕਿਹਾ ਕਿ ਜੇ ਕੈਬ ਕੰਪਨੀ ਨੇ ਬੁਕਿੰਗ ਨੂੰ ਸਵੀਕਾਰ ਕਰਨ ਤੋਂ ਬਾਅਦ ਗਾਹਕ ਦੀ ਸੇਵਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਕੰਪਨੀ ਨੂੰ 1000 ਰੁਪਏ ਜ਼ੁਰਮਾਨਾ ਦੇਣਾ ਪਵੇਗਾ।

CabsCabs

ਅਸਲ ਵਿਚ ਸਰਕਾਰ ਨੇ ਕੈਬ ਕੰਪਨੀਆਂ ਨੂੰ ਚਲਾਉਣ ਲਈ ਨਿਯਮਾਂ ਦਾ ਖਰੜਾ ਤਿਆਰ ਕੀਤਾ ਹੈ। ਨਿਆਜ਼ ਖ਼ਾਨ ਨੇ ਕਿਹਾ ਕਿ ਇਹ ਖਰੜਾ ਪ੍ਰਸ਼ਾਸਕੀ ਮਨਜ਼ੂਰੀ ਤੋਂ ਬਾਅਦ ਰਾਜ ਦੇ ਕਾਨੂੰਨ ਵਿਭਾਗ ਨੂੰ ਭੇਜਿਆ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਕਾਨੂੰਨ ਵਿਭਾਗ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਇੱਕ ਮਹੀਨੇ ਵਿਚ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਓਲਾ, ਊਬਰ ਤੇ ਇਕ ਹੋਰ ਕੈਬ ਕੰਪਨੀ ਸੂਬੇ ਦੇ ਵੱਡੇ ਸ਼ਹਿਰਾਂ ਵਿਚ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ।

ਸੂਤਰਾਂ ਮੁਤਾਬਕ ਕੈਬ ਬੁੱਕ ਕਰਨ ਵਾਲੇ ਗਾਹਕਾਂ ਨੇ ਇਸ ਸਬੰਧ ਵਿਚ ਕੈਬ ਕੰਪਨੀਆਂ ਦੀ ਸਰਕਾਰ ਨੂੰ ਸ਼ਿਕਾਇਤ ਕੀਤੀ ਸੀ। ਇਸੇ ਲਈ ਸਰਕਾਰ ਨੇ ਇਸ ਮਾਮਲੇ ਵਿਚ ਇਹ ਪਹਿਲ ਕੀਤੀ ਹੈ। ਹੁਣ ਕੈਬ ਡ੍ਰਾਈਵਰਾਂ ਨੂੰ ਸੇਵਾ ਸਬੰਧੀ ਸਾਵਧਾਨੀ ਵਰਤਣ ਦੀ ਸਖ਼ਤ ਜ਼ਰੂਰਤ ਹੈ ਨਹੀਂ ਤਾਂ ਉਹਨਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹਨਾਂ ਕੈਬ ਰਾਹੀਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮਿਲੀਆਂ ਹਨ। ਇਹ ਐਮਰਜੈਂਸੀ ਵਿਚ ਕੰਮ ਆਉਂਦੀਆਂ ਹਨ ਤੇ ਛੇਤੀ ਇਕ ਥਾਂ ਤੋਂ ਦੂਜੀ ਥਾਂ ਪਹੁੰਚਾਉਂਦੀਆਂ ਵੀ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement