ਵਿਰੋਧੀ ਧਿਰਾਂ ਵਲੋਂ ਜ਼ੋਰਦਾਰ ਹੰਗਾਮੇ ਕਾਰਨ ਪੰਜ ਵਾਰ ਮੁਲਤਵੀ ਹੋਣ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਪ
Published : Aug 11, 2021, 12:48 am IST
Updated : Aug 11, 2021, 12:48 am IST
SHARE ARTICLE
image
image

ਵਿਰੋਧੀ ਧਿਰਾਂ ਵਲੋਂ ਜ਼ੋਰਦਾਰ ਹੰਗਾਮੇ ਕਾਰਨ ਪੰਜ ਵਾਰ ਮੁਲਤਵੀ ਹੋਣ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਉਠੀ

ਨਵੀਂ ਦਿੱਲੀ, 10 ਅਗੱਸਤ : ਪੇਗਾਸਸ ਜਾਸੂਸੀ ਮਾਮਲੇ ਸਮੇਤ ਕਈ ਮੁੱਦਿਆਂ ’ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਮੰਗਲਵਾਰ ਨੂੰ ਰਾਜ ਸਭਾ ਦੀ ਬੈਠਕ ਵਾਰ ਵਾਰ ਮੁਲਤਵੀ ਹੋਣ ਦੇ ਬਾਅਦ ਸ਼ਾਮ ਚਾਰ ਵਜੇ ਪੂਰੇ ਦਿਨ ਲਈ ਚੁੱਕ ਦਿਤੀ ਗਈ। ਹੰਗਾਮੇ ਕਾਰਨ ਉਚ ਸਦਨ ਵਿਚ ਸਿਫ਼ਰ ਕਾਲ ਨਹੀਂ ਹੋ ਸਕਿਆ, ਪ੍ਰਸ਼ਨਕਾਲ ਬੇਹਦ ਛੋਟਾ ਰਿਹਾ ਅਤੇ ‘‘ਦੇਸ਼ ’ਚ ਖੇਤੀ ਨਾਲ ਸਬੰਧਿਤ ਮੁਸ਼ਕਲਾਂ ਅਤੇ ਉਨ੍ਹਾਂ ਦੇ ਹੱਲ’’ ’ਤੇ ਥੋੜੇ ਸਮੇਂ ਲਈ ਹੋਈ ਚਰਚਾ ’ਚ ਸਿਰਫ਼ ਦੋ ਹੀ ਵਾਰ ਅਪਣੀ ਗੱਲ ਰੱਖ ਸਕੇ। 
ਇਸ ਦੌਰਾਨ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁਧ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਰਾਜ ਸਭਾ ਅੰਦਰ ਪ੍ਰਤਾਪ ਸਿੰਘ ਬਾਜਵਾ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਜ਼ਬਰਦਸਤ ਨਾਹਰੇਬਾਜ਼ੀ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਵੈੱਲ ’ਚ ਉਤਰ ਆਏ ਅਤੇ ਖੇਤੀ ਬਿਲਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਟੇਬਲ ’ਤੇ ਚੜ੍ਹ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਨਾਹਰੇਬਾਜ਼ੀ ਕੀਤੀ ਤੇ ਖੇਤੀ ਕਾਨੂੰਨਾਂ ਦੀ ਕਾਪੀ ਚੇਅਰਮੈਨ ਦੀ ਕੁਰਸੀ ਵਲ ਸੁੱਟੀ।
ਇਸ ਮੌਕੇ ਬਾਕੀ ਕਾਂਗਰਸੀ ਸਾਂਸਦਾਂ ਵਲੋਂ ਵੀ ਉਨ੍ਹਾਂ ਦਾ ਸਾਥ ਦਿਤਾ ਗਿਆ। ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਸ਼ਾਇਰਾਨਾ ਅੰਦਾਜ ’ਚ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਸੀ। ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਅਪਣੇ ਕਾਲੇ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਦੀ ਮੰਗ ਮੰਨਣੀ ਚਾਹੀਦੀ ਹੈ।

 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪ੍ਰਤਾਪ ਸਿੰਘ ਬਾਜਵਾ ਇਹ ਗੱਲ ਕਹਿ ਚੁੱਕੇ ਹਨ ਕਿ ਉਨ੍ਹਾਂ ਵਲੋਂ ਰਾਜ ਸਭਾ ਅੰਦਰ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਨਹੀਂ ਦਿਤੀ ਗਈ। ਕਈ ਵਾਰ ਹੋਏ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿਤੀ ਗਈ। ਜ਼ਿਕਰਯੋਗ ਹੈ ਕਿ ਅੱਜ ਰਾਜ ਸਭਾ ਵਿਚ ਕਾਂਗਰਸ ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਲਈ ਨੋਟਿਸ ਦਿਤਾ ਸੀ ਪਰ ਸਦਨ ਵਿਚ ਕੋਈ ਸਾਰਥਕ ਚਰਚਾ ਨਾ ਹੋ ਸਕੀ। ਅੱਜ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਬਾਂਹ ਵਿਚ ਕਾਲੇ ਬੈਂਡ ਬੰਨ੍ਹ ਕੇ ਅਤੇ ਕਾਲੇ ਕਪੜੇ ਪਾ ਕੇ ਸਰਕਾਰ ਦਾ ਵਿਰੋਧ ਕੀਤਾ।     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement