ਛੋਟਾ ਥਾਣੇਦਾਰ 4000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕੀਤਾ ਕਾਬੂ
Published : Aug 11, 2022, 8:44 pm IST
Updated : Aug 11, 2022, 8:44 pm IST
SHARE ARTICLE
Vigilance Bureau nabs police Assistant Sub Inspector red handed accepting bribe Rs 4,000
Vigilance Bureau nabs police Assistant Sub Inspector red handed accepting bribe Rs 4,000

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਜੋਗਿੰਦਰ ਸਿੰਘ ਨੂੰ ਜੁਗਰਾਜ ਸਿੰਘ ਵਾਸੀ ਸ਼ਹਿਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਥਾਣਾ ਸ਼ਹਿਣਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪੁਲੀਸ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜੋਗਿੰਦਰ ਸਿੰਘ ਨੂੰ 4000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Punjab VigilancePunjab Vigilance

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਜੋਗਿੰਦਰ ਸਿੰਘ ਨੂੰ ਜੁਗਰਾਜ ਸਿੰਘ ਵਾਸੀ ਸ਼ਹਿਣਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਕੋਲ ਸ਼ਿਕਾਇਤ ਕੀਤੀ ਸੀ ਕਿ ਕੁਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਹੈ ਜਿਸ ਕਰਕੇ ਉਸ ਪਾਰਟੀ ਵਿਰੁੱਧ ਕਾਰਵਾਈ ਕਰਨ ਲਈ ਉਕਤ ਮੁਲਜ਼ਮ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਹ ਇਸ ਕੰਮ ਬਦਲੇ ਉਕਤ ਏ.ਐਸ.ਆਈ. ਨੂੰ 2500 ਰੁਪਏ ਪਹਿਲਾਂ ਹੀ ਦੇ ਚੁੱਕਾ ਹੈ ਅਤੇ ਹੁਣ ਕਾਰਵਾਈ ਕਰਨ ਲਈ 4000 ਰੁਪਏ ਹੋਰ ਮੰਗ ਰਿਹਾ ਹੈ।

punjab vigilance bureauPunjab vigilance bureau

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਰੇਂਜ ਪਟਿਆਲਾ ਦੀ ਇੱਕ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement