ਵਿਜੀਲੈਂਸ ਵਲੋਂ 4,000 ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ
Published : Sep 11, 2018, 6:59 pm IST
Updated : Sep 11, 2018, 7:02 pm IST
SHARE ARTICLE
Vigilance Bureau Punjab
Vigilance Bureau Punjab

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਬਿਰੜ੍ਹਵਾਲ, ਜਿਲਾ ਪਟਿਆਲਾ ਵਿਖੇ ਤਾਇਨਾਤ ਪਟਵਾਰੀ ਹੁਕਮ ਚੰਦ ਨੂੰ 4,000 ਰੁਪਏ ਦੀ ਰਿਸ਼ਵਤ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਬਿਰੜ੍ਹਵਾਲ, ਜਿਲਾ ਪਟਿਆਲਾ ਵਿਖੇ ਤਾਇਨਾਤ ਪਟਵਾਰੀ ਹੁਕਮ ਚੰਦ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹੁਕਮ ਚੰਦ ਨੂੰ ਸ਼ਿਕਾਇਤਕਰਤਾ ਨਿਰਮਲ ਸਿੰਘ ਵਾਸੀ ਪਿੰਡ ਬਿਰੜ੍ਹਵਾਲ, ਜਿਲਾ ਪਟਿਆਲਾ ਦੀ ਸ਼ਿਕਾਇਤ 'ਤੇ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਦਾ ਇੰਤਕਾਲ ਕਰਨ ਬਦਲੇ 4000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement