ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਅੱਜ ਜਾਰੀ ਹੋਣਗੇ ਚੋਣ ਨਿਸ਼ਾਨ
Published : Sep 11, 2018, 12:21 pm IST
Updated : Sep 11, 2018, 12:21 pm IST
SHARE ARTICLE
Voting Machine
Voting Machine

ਜ਼ਿਲ੍ਹਾ  ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਪੰਜਾਬ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। 

ਚੰਡੀਗੜ੍ਹ :  ਜ਼ਿਲ੍ਹਾ  ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਲੈ ਪੰਜਾਬ ਦੀਆਂ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।  ਇਸ ਦੌਰਾਨ ਇਹਨਾਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬਾ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ਦੇ ਚੋਣ ਨਿਸ਼ਾਨ 11 ਸਤੰਬਰ ਨੂੰ ਜਾਰੀ ਕੀਤੇ ਜਾਣਗੇ। ਤੁਹਾਨੂੰ ਦਸ ਦੇਈਏ ਕਿ ਆਉਣ ਵਾਲੀ 19 ਸਤੰਬਰ ਨੂੰ ਪੰਜਾਬ `ਚ ਜ਼ਿਲ੍ਹਾ  ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ।

ਇਸ ਦੌਰਾਨ  ਉਮੀਦਵਾਰ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਵੋਟਰਾਂ ਨਾਲ ਰਾਬਤਾ ਵਧਾ ਰਹੇ ਹਨ।  ਉਥੇ ਹੀ ਇਹ ਵੀ ਦਸਿਆ ਜਾ ਰਿਹਾ ਹੈ ਕਿ 11 ਸਤੰਬਰ ਜਾਨੀ ਕਿ ਅੱਜ ਦਾ ਦਿਨ ਨਾਮਜ਼ਦਗੀਆਂ ਵਾਪਸ ਲੈਣ ਦਾ ਵੀ ਆਖ਼ਰੀ ਦਿਨ ਹੈ। ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਲਈ 1392 ਨਾਮਜ਼ਦਗੀ ਪੱਤਰ ਭਰੇ ਗਏ ਹਨ ਜਦਕਿ ਅਤੇ 150 ਪੰਚਾਇਤ ਸਮਿਤੀ ਦੀਆਂ ਚੋਣਾਂ ਲਈ 9691 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਦੱਸਣਯੋਗ ਹੈ ਕਿ ਇਹਨਾਂ ਚੋਣਾਂ ਦਾ ਐਲਾਨ ਚੋਣ ਕਮਿਸ਼ਨ ਵਲੋਂ ਪਿਛਲੇ ਮੰਗਲਵਾਰ ਕਰ ਦਿੱਤਾ ਸੀ। ਦੂਜੇ ਪਾਸੇ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਸਾਰੇ ਜ਼ਿਲ੍ਹਾ ਹੈਡਕੁਆਟਰ ਅਤੇ ਪੁਲਿਸ ਵਿੰਗਾਂ ਨੂੰ ਪੱਤਰ ਜਾਰੀ ਕਰਦਿਆਂ ਹੁਕਮ ਦਿੱਤੇ ਹਨ ਕਿ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੂੰ 8 ਸਤੰਬਰ ਤੋਂ 20 ਸਤੰਬਰ ਤੱਕ ਕੋਈ ਵੀ ਛੁੱਟੀ ਨਾ ਦਿੱਤੀ ਜਾਵੇ,

ਅਤੇ ਜੋ ਛੁੱਟੀਆਂ ਪਹਿਲਾ ਦਿੱਤੀਆਂ ਗਈਆਂ ਹਨ ਉਹਨਾਂ ਨੂੰ ਵੀ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸੂਬੇ `ਚ ਸੁਰਖਿਆ ਨੂੰ ਮੱਦੇਨਜ਼ਰ ਰੱਖਦਿਆਂ ਹੀ ਪੁਲਿਸ ਪ੍ਰਸ਼ਾਸਨ ਨੇ ਇਹ ਕਦਮ ਚੁਕਦਿਆਂ ਹੀ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ, ਤਾ ਜੋ ਸੂਬੇ `ਚ ਅਮਨ ਅਤੇ ਸ਼ਾਂਤੀ ਦਾ ਮਾਹੌਲ ਬਣਾਇਆ ਜਾ ਸਕੇ। ਨਾਲ ਹੀ ਤੁਹਾਨੂੰ ਇਹ ਵੀ ਦਸ ਦੇਈਏ ਕਿ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ 22 ਸਤੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement