ਸ੍ਰੀ ਦਰਬਾਰ ਸਾਹਿਬ ਲਈ ਵਿਦੇਸ਼ਾਂ ਤੋਂ ਮਾਇਆ ਭੇਜਣ ਦੀ ਪ੍ਰਵਾਨਗੀ ਦਾ ਭਾਈ ਲੌਂਗੋਵਾਲ ਵਲੋਂ ਸਵਾਗਤ
Published : Sep 11, 2020, 2:04 am IST
Updated : Sep 11, 2020, 2:04 am IST
SHARE ARTICLE
image
image

ਸ੍ਰੀ ਦਰਬਾਰ ਸਾਹਿਬ ਲਈ ਵਿਦੇਸ਼ਾਂ ਤੋਂ ਮਾਇਆ ਭੇਜਣ ਦੀ ਪ੍ਰਵਾਨਗੀ ਦਾ ਭਾਈ ਲੌਂਗੋਵਾਲ ਵਲੋਂ ਸਵਾਗਤ

ਅੰਮ੍ਰਿਤਸਰ, 10 ਸਤੰਬਰ (ਪਰਮਿੰਦਰਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਅਤੇ ਹੋਰ ਸੇਵਾ ਕਾਰਜਾਂ ਲਈ ਵਿਦੇਸ਼ਾਂ ਦੀ ਸੰਗਤ ਨੂੰ ਮਾਇਆ ਭੇਜਣ ਦੀ ਭਾਰਤ ਸਰਕਾਰ ਵਲੋਂ ਦਿੱਤੀ ਗਈ ਇਜਾਜ਼ਤ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਹੁਣ ਭਾਰਤ ਦੇ ਨਾਲ-ਨਾਲ ਹੋਰਨਾਂ ਦੇਸ਼ਾਂ ਤੋਂ ਵੀ ਸੰਗਤਾਂ ਸ਼ਰਧਾ ਨਾਲ ਸਿੱਧੀ ਮਾਇਆ ਭੇਜ ਸਕਣਗੀਆਂ।
ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪੁੱਜੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਬੀਤੇ ਅਰਸੇ ਤੋਂ ਇਸ ਸਬੰਧ ਵਿਚ ਕਾਰਵਾਈ ਕੀਤੀ ਜਾ ਰਹੀ ਸੀ ਜਿਸ ਦੇ ਚਲਦਿਆਂ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਐਫ਼.ਸੀ.ਆਰ.ਏ. (ਫਾਰੇਨ ਕੰਟ੍ਰੀਬਿਊਸ਼ਨ ਰੈਗੂਲੇਸ਼ਨ ਐਕਟ) ਤਹਿਤ ਰਜਿਸਟ੍ਰੇਸ਼ਨ ਦਿਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਧਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਦੀਆਂ ਸੰਗਤਾਂ ਦੀ ਚਿਰਾਂ ਤੋਂ ਚਲ ਰਹੀ ਮੰਗ ਪੂਰੀ ਹੋਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮਾਇਆ ਭੇਟ ਕਰਨ ਵਾਲੀਆਂ ਵਿਦੇਸ਼ਾਂ ਦੀਆਂ ਸੰਗਤਾਂ ਲਈ ਖਾਤੇ ਸਬੰਧੀ ਜਾਣਕਾਰੀ ਵੈੱਬਸਾਈਟ 'ਤੇ ਉਪਲੱਬਧ ਹੋਵੇਗੀ ਜਿਸ ਅਨੁਸਾਰ ਮਾਇਆ ਭੇਜੀ ਜਾ ਸਕਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement