ਸਮਾਰਟ ਸਕੂਲ ਮੁਹਿੰਮ ‘ਚ ਹਿੱਸਾ ਪਾਉਣ ਵਾਲਿਆਂ ਨੂੰ ਸਨਮਾਨਤ ਕਰਨ ਲਈ ਸੂਚੀ ਤਿਆਰ ਕਰਨ ਦੇ ਆਦੇਸ਼
Published : Sep 11, 2020, 5:04 pm IST
Updated : Sep 11, 2020, 5:04 pm IST
SHARE ARTICLE
  School education department decides to honor all the organizations and donors
School education department decides to honor all the organizations and donors

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਸਮਾਰਟ ਸਕੂਲ ਨੀਤੇ ਦੇ ਹੇਠ ਸਕੂਲਾਂ ਨੂੰ ਸਮਾਰਟ ਸਕੂਲ

ਚੰਡੀਗੜ੍ਹ, 11 ਸਤੰਬਰ - ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਸਮਾਰਟ ਸਕੂਲ ਨੀਤੇ ਦੇ ਹੇਠ ਸਕੂਲਾਂ ਨੂੰ ਸਮਾਰਟ ਸਕੂਲ ਬਨਾਉਣ ਵਿੱਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅਤੇ  ਦਾਨੀ ਸੱਜਨਾਂ ਨੂੰ ਸਨਮਾਨਤ ਕਰਨ ਦਾ ਸਕੂਲ ਸਿੱਖਿਆ ਵਿਭਾਗ ਨੇ ਫੈਸਲਾ ਕੀਤਾ ਹੈ।

  School education department decides to honor all the organizations and donorsSchool education department decides to honor all the organizations and donors

ਇਸ ਦੀ ਜਾਣਕਾਰੀ ਦਿੰਦੇ ਹੋੲ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਸਾਰੀਆਂ ਸੰਸਥਾਵਾਂ ਅਤੇ  ਦਾਨੀ ਸਜਣਾਂ ਦੀ ਮੁਕੰਮਲ ਸੂਚੀ ਤਿਆਰ ਕਰਨ ਵਾਸਤੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਕੂਲਾਂ ਦੀ ਬੇਹਤਰੀ ਲਈ ਯੋਗਦਾਨ ਪਾਉਣ ਦੇ ਬਦਲੇ ਇਨ੍ਹਾਂ ਨੂੰ ਸਨਮਾਨਤ ਕੀਤਾ ਜਾ ਸਕੇ।

  School education department decides to honor all the organizations and donorsSchool education department decides to honor all the organizations and donors

ਇਹ ਸੂਚੀ 15 ਸਤੰਬਰ 2020 ਤੱਕ ਹਰ ਹਾਲਤ ਤਿਆਰ ਕਰਕੇ ਭੇਜਣ ਵਾਸਤੇ ਆਖਿਆ ਗਿਆ ਹੈ। ਬੁਲਾਰੇ ਦੇ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਬਨਾਉਣ ਦੀ ਇਸ ਮੁਹਿੰਮ ਵਿੱਚ ਪਿੰਡ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਨੇ ਵਢਮੁੱਲਾ ਯੋਗਦਾਨ ਪਾਇਆ ਹੈ

ਅਤੇ ਵਿਭਾਗ ਵੱਲੋਂ ਇਨ੍ਹਾਂ ਨੂੰ ਸਮੇਂ ਸਮੇਂ ਸਨਮਾਨਿਤ ਵੀ ਕੀਤਾ ਗਿਆ ਹੈ ਪਰ ਅਜੇ ਤੱਕ ਸਭਾਨਾਂ ਵਿਅਕਤੀਆਂ ਨੂੰ ਸਨਮਾਨਿਤ ਨਹੀਂ ਕੀਤਾ ਜਾ ਸਕਿਆ। ਇਸ ਕਰਕੇ ਹੀ ਵਿਭਾਗ ਨੇ ਦਾਨੀ ਸੱਜਨਾਂ ਅਤੇ ਸੰਸਥਾਵਾਂ ਦੀ ਮੁਕੰਮਲ ਸੂਚੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਸਭਨਾ ਵਿਅਕਤੀਆਂ ਦਾ ਸਨਮਾਣ ਕੀਤਾ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement