ਵਿਜੈ ਇੰਦਰ ਸਿੰਗਲਾ ਦੀ ਸਮਾਰਟ ਸਕੂਲ ਮੁਹਿੰਮ ਨੂੰ ਭਾਰੀ ਬੂਰ ਪਿਆ
Published : Sep 11, 2020, 12:44 am IST
Updated : Sep 11, 2020, 12:44 am IST
SHARE ARTICLE
image
image

ਵਿਜੈ ਇੰਦਰ ਸਿੰਗਲਾ ਦੀ ਸਮਾਰਟ ਸਕੂਲ ਮੁਹਿੰਮ ਨੂੰ ਭਾਰੀ ਬੂਰ ਪਿਆ

ਹੁਣ ਤਕ ਤਕਰੀਬਨ ਛੇ ਹਜ਼ਾਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲਿਆ
 

ਚੰਡੀਗੜ੍ਹ, 10 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਭਰ ਵਿਚ ਸਿਖਿਆ ਦੇ ਮਿਆਰ ਵਿਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿਚ ਵਧੀਆ ਬੁਨਿਆਦੀ ਢਾਂਚਾ ਮੁਹਈਆ ਕਰਵਾਉਣ ਲਈ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਸਮਾਰਟ ਸਕੂਲ ਬਣਾਉਣ ਲਈ ਆਰੰਭੀ ਮੁਹਿੰਮ ਹੇਠ ਹੁਣ ਤਕ ਤਕਰੀਬਨ 6000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਬਦਲ ਦਿਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਇਸ ਸਾਲ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ 'ਚ 14.55 ਫ਼ੀ ਸਦੀ ਦਾ ਵਾਧਾ ਹੋਇਆ ਹੈ ਅਤੇ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਤਕਰੀਬਨ 1 ਲੱਖ 60 ਹਜ਼ਾਰ ਵਿਦਿਆਰਥੀ ਹਟ ਕੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਹੋਏ ਹਨ। ਸਾਲ 2019 ਵਿਚ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ 23,52,112 ਸੀ ਜੋ ਇਸ ਸਾਲ ਵਧ ਕੇ 26,94,424 ਹੋ ਗਈ ਹੈ। ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਅਨੁਸਾਰ ਸਿਖਿਆ ਦਾ ਪੱਧਰ ਉਚਾ ਚੁਕਣ ਲਈ ਵਿਜੇ ਇੰਦਰ ਸਿੰਗਲਾ ਨੇ ਅਪਣੇ ਇਸ ਮਨਪਸੰਦ ਪ੍ਰਾਜੈਕਟ ਨੂੰ ਲਾਗੂ ਕਰਨ ਵਾਸਤੇ ਸਤੰਬਰ 2019 ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਦੇ ਹੇਠ ਇਕ ਸਾਲ ਵਿਚ ਹੀ ਛੇ ਹਜ਼ਾਰ ਸਕੂਲਾਂ ਦੀ ਨੁਹਾਰ ਬਦਲ ਦਿਤੀ ਗਈ ਹੈ। ਬੁਲਾਰੇ ਅਨੁਸਾਰ ਸਮਾਰਟ ਸਕੂਲ ਬਣਾਉਣ ਦੀ ਇਸ ਮੁਹਿਮ ਵਿਚ ਪਿੰਡ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾਂ, ਸਕੂਲ ਪ੍ਰਬੰਧਕ ਕਮੇਟੀਆਂ, ਪ੍ਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ਼ ਨੇ ਵਡਮੁਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਦੇ ਚਾਹਵਾਨ ਲੋਕ ਇਸ ਮੁਹਿੰਮ ਵਿਚ ਹਿੱਸਾ ਪਾਉਣ ਅਤੇ ਸਹਿਯੋਗ ਦੇਣ ਲਈ ਉਤਸ਼ਾਹ ਨਾਲ ਅੱਗੇ ਆਏ। ਸਿਖਿਆ ਵਿਭਾਗ ਨੇ ਹੁਣ ਇਨ੍ਹਾਂ ਵਿਅਕਤੀਆਂ ਦਾ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਹੈ।

imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement