ਹੜ੍ਹ ਪ੍ਰਭਾਵਿਤ ਫ਼ਾਜ਼ਿਲਕਾ ਅਤੇ ਮਾਨਸਾ ਜ਼ਿਲਿ੍ਹਆਂ 'ਚ ਹੋਈਆਂ ਦੋ ਹੋਰ ਮੌਤਾਂ ਦਰਜ
Published : Sep 11, 2025, 9:30 pm IST
Updated : Sep 11, 2025, 9:30 pm IST
SHARE ARTICLE
Two more deaths recorded in flood-hit Fazilka and Mansa districts
Two more deaths recorded in flood-hit Fazilka and Mansa districts

24 ਘੰਟਿਆਂ ਦੌਰਾਨ 40 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 40 ਹੋਰ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ ਜਿਸ ਨਾਲ ਸੂਬੇ ਭਰ ਵਿੱਚ ਬਚਾਏ ਗਏ ਲੋਕਾਂ ਦੀ ਕੁੱਲ ਗਿਣਤੀ 23,337 ਹੋ ਗਈ ਹੈ।

ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੀ ਮਾਰ ਹਾਲੇ ਜਾਰੀ ਹੈ ਜਿਸ ਦੇ ਚਲਦਿਆਂ 29 ਹੋਰ ਪਿੰਡ, 42 ਲੋਕ ਅਤੇ ਲਗਭਗ 398 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਇਸ ਤਰ੍ਹਾਂ 22 ਜ਼ਿਲਿ੍ਹਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2214 ਹੋ ਗਈ ਹੈ ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,508 ਤੱਕ ਪਹੁੰਚ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਾਜ਼ਿਲਕਾ ਅਤੇ ਮਾਨਸਾ ਵਿੱਚ ਇੱਕ-ਇੱਕ ਵਿਅਕਤੀ ਦੀ ਜਾਨ ਚਲੀ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਮੌਤਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 111 ਰਾਹਤ ਕੈਂਪ ਜਾਰੀ ਹਨ, ਜਿੱਥੇ 4585 ਪ੍ਰਭਾਵਿਤ ਵਿਅਕਤੀ ਰਹਿ ਰਹੇ ਹਨ।
ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਜ਼ਿਲਿ੍ਹਆਂ ਵਿੱਚ ਨੁਕਸਾਨਿਆ ਗਿਆ ਕੁੱਲ ਫ਼ਸਲੀ ਰਕਬਾ 1,92,380.05 ਹੈਕਟੇਅਰ ਤੱਕ ਪਹੁੰਚ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਐਨ.ਡੀ.ਆਰ.ਐਫ. ਟੀਮਾਂ ਦੀਆਂ 8, ਐਸ.ਡੀ.ਆਰ.ਐਫ. ਦੀਆਂ 2 ਟੀਮਾਂ, ਫੌਜ ਦੇ 14 ਕਾਲਮ ਅਤੇ 2 ਇੰਜੀਨੀਅਰ ਟਾਸਕ ਫੋਰਸ ਸਰਗਰਮੀ ਨਾਲ ਰਾਹਤ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਮੌਜੂਦਾ ਰਾਹਤ ਕਾਰਜਾਂ ਵਿੱਚ 184 ਕਿਸ਼ਤੀਆਂ ਵੀ ਸ਼ਾਮਲ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement