ਸਟੈਂਪ ਡਿਊਟੀ ਦੀ ਇਨਸੈਂਟਿਵ ਰਿਫੰਡ ਪ੍ਰਕਿਰਿਆ ਵਿਚ ਸੋਧ ਕੀਤੀ: ਸੁੰਦਰ ਸ਼ਾਮ ਅਰੋੜਾ
Published : Oct 11, 2020, 4:31 pm IST
Updated : Oct 11, 2020, 4:31 pm IST
SHARE ARTICLE
Sunder Sham Arora
Sunder Sham Arora

ਮੁੱਖ ਮੰਤਰੀ ਵੱਲੋਂ ਪ੍ਰਵਾਨਗੀ ਮਿਲਣ ਉਪਰੰਤ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ

ਚੰਡੀਗੜ੍ਹ: ਨਿਵੇਸ਼ਕਾਂ ਨੂੰ ਵਧੇਰੇ ਰਾਹਤ ਦਿੰਦਿਆਂ, ਪੰਜਾਬ ਸਰਕਾਰ ਵਲੋਂ ਆਈ.ਬੀ.ਡੀ.ਪੀ. 2017 ਅਧੀਨ ਸਟੈਂਪ ਡਿਊਟੀ ਤੋਂ ਦਿੱਤੀ ਛੋਟ ਸਬੰਧੀ ਰੀਫੰਡ ਲੈਣ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਣ ਦੀ ਵਿਧੀ ਵਿੱਚ ਸੋਧ ਕੀਤੀ ਗਈ ਹੈ।

sunder sham aroraSunder Sham Arora

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਪ੍ਰਵਾਨਗੀ ਮਿਲਣ ਉਪਰੰਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਰਾਹਤ ਦਿੰਦਿਆਂ ਲੰਬਿਤ ਕੇਸਾਂ ਦਾ ਜਲਦ ਹੀ ਨਿਪਟਾਰਾ ਕੀਤਾ ਜਾਵੇਗਾ।

captain Amarinder Singh Captain Amarinder Singh

ਅਰੋੜਾ ਨੇ ਅੱਗੇ ਦੱਸਿਆ ਕਿ ਵਪਾਰਕ ਉਤਪਾਦਨ ਸ਼ੁਰੂ ਹੋਣ ਤੋਂ ਬਾਅਦ ਸਟੈਂਪ ਡਿਊਟੀ ਤੋਂ ਛੋਟ ਦੇ ਰੀਫੰਡ ਲਈ ਦਾਅਵਾ ਕੀਤਾ ਜਾ ਸਕਦਾ ਹੈ। ਰੀਫੰਡ ਦਾ ਦਾਅਵਾ ਕਰਨ ਦੀ ਇਕ ਸ਼ਰਤ ਇਹ ਹੈ ਕਿ ਅਰਜ਼ੀ ਦੇਣ ਤੋਂ 3 ਸਾਲ ਪਹਿਲਾਂ ਜਾਂ ਬਾਅਦ ਵਿਚ ਜ਼ਮੀਨ ਨਾ ਖਰੀਦੀ ਹੋਵੇ।

Sunder Sham Arora Sunder Sham Arora

ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਸੋਧੀ ਹੋਈ ਪ੍ਰਕਿਰਿਆ ਦੇ ਤਹਿਤ ਇਨਸੈਂਟਿਵ ਕਾਮਨ ਐਪਲੀਕੇਸ਼ਨ ਫਾਰਮ (ਆਈ.ਸੀ.ਏ.ਐਫ.) ਜਮ੍ਹਾਂ ਕਰਨ ਦੀ ਤਰੀਕ ਨੂੰ ਉਪਰੋਕਤ ਤਿੰਨ ਸਾਲਾਂ ਸਬੰਧੀ ਸ਼ਰਤ ਦੀ ਜਾਂਚ ਕਰਨ ਲਈ ਵਿਚਾਰਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement