'ਜਥੇਦਾਰ' ਨੇ ਭਾਰਤ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ
Published : Oct 11, 2020, 1:41 am IST
Updated : Oct 11, 2020, 1:41 am IST
SHARE ARTICLE
image
image

'ਜਥੇਦਾਰ' ਨੇ ਭਾਰਤ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ

ਅੰਮ੍ਰਿਤਸਰ, 10 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ  ਭਾਰਤ ਸਰਕਾਰ ਨੂੰ ਸ਼੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਦੀ ਅਪੀਲ ਕੀਤੀ ਹੈ।
'ਜਥੇਦਾਰ' ਨੇ ਕਿਹਾ ਕਿ ਪਾਕਿਸਤਾਨ ਵਲੋਂ ਵੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਦਿਤਾ ਗਿਆ ਹੈ ਤੇ ਹੁਣ ਭਾਰਤ ਸਰਕਾਰ ਨੂੰ ਵੀ ਯਾਤਰੀਆਂ ਲਈ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹ ਦੇਣਾ ਚਾਹੀਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹੇ ਗਏ ਇਸ ਇਤਿਹਾਸਕ ਲਾਂਘੇ ਨੂੰ ਹੁਣ ਭਾਰਤ ਸਰਕਾਰ ਨੂੰ ਵੀ ਖੋਲ੍ਹ ਦੇਣਾ ਚਾਹੀਦਾ ਹੈ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਗੁਰਦਵਾਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਭਾਰਤ ਸਰਕਾਰ ਵਲੋਂ 8 ਜੂਨ ਤੋਂ ਸਾਰੇ ਭਾਰਤ ਅੰਦਰ ਧਾਰਮਕ ਅਸਥਾਨ ਖੋਲ੍ਹ ਦਿਤੇ ਗਏ ਹਨ। ਸੋ ਹੁਣ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਕ ਸੰਗਤਾਂ ਲਈ ਕਰਤਾਰਪੁਰ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਬਹੁਤ ਸਾਰੇ ਗੁਰਪੁਰimageimageਬ ਅਤੇ ਤਿਉਹਾਰ ਆ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement