ਕਿਸਾਨ ਜਥੇਬੰਦੀਆਂ ਦੀ ਸੂਬਾ ਪਧਰੀ ਮੀਟਿੰਗ 13 ਨੂੰ, ਲਵੇਗੀ ਅਹਿਮ ਫ਼ੈਸਲੇ
Published : Oct 11, 2020, 6:20 am IST
Updated : Oct 11, 2020, 6:20 am IST
SHARE ARTICLE
image
image

ਕਿਸਾਨ ਜਥੇਬੰਦੀਆਂ ਦੀ ਸੂਬਾ ਪਧਰੀ ਮੀਟਿੰਗ 13 ਨੂੰ, ਲਵੇਗੀ ਅਹਿਮ ਫ਼ੈਸਲੇ

ਸਰਕਾਰ ਨੇ ਕਿਸਾਨਾਂ ਨਾਲ ਗੱਲ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾਈ
 

ਚੰਡੀਗੜ੍ਹ, 10 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਤਹਿਤ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਅੱਜ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਈ। ਇਸ ਮੀਟਿੰਗ ਵਿਚ ਕੋਈ ਵੀ ਨਤੀਜਾ ਨਹੀਂ ਨਿਕਲਿਆ ਅਤੇ ਅਗਲੀ ਮੀਟਿੰਗ 13 ਅਕਤੂਬਰ ਨੂੰ ਰੱਖੀ ਗਈ ਹੈ। ਇਥੇ ਖ਼ਾਸ ਗੱਲ ਇਹ ਰਹੀ ਕਿ ਕਿਸਾਨਾਂ ਦੀਆਂ ਕੁੱਝ ਜਥੇਬੰਦੀਆਂ ਇਸ ਮੀਟਿੰਗ 'ਚ ਸ਼ਾਮਲ ਨਹੀਂ ਹੋਈਆਂ।
ਇਸ ਮੀਟਿੰਗ ਵਿਚ ਰੇਲ ਰੋਕੋ ਅੰਦੋਲਨ, ਬਿਜਲੀ ਸੰਕਟ ਅਤੇ ਅਗਲੇ ਸੰਘਰਸ਼ਾਂ ਸਬੰਧੀ ਚਰਚਾ ਹੋਈ।  ਅੱਜ ਦੀ ਮੀਟਿੰਗ ਵਿਚ ਕਿਸਾਨ ਆਗੂਆਂ ਵਲੋਂ ਬਿਜਲੀ ਸੰਕਟ, ਡੀਏਪੀ ਅਤੇ ਯੂਰੀਆ ਦੀ ਤੋਟ ਬਾਰੇ ਚਰਚਾ ਕੀਤੀ ਗਈ। ਮੀਟਿੰਗ 'ਚ ਇਹ ਸਪੱਸ਼ਟ ਕੀਤਾ ਗਿਆ ਕਿ ਅਜੇ ਬਿਜਲੀ ਸੰਕਟ ਪੈਦਾ ਨਹੀਂ ਹੋਇਆ। ਸਾਰੇ ਹੀ ਥਰਮਲਾਂ ਕੋਲ ਕੋਲਾ ਪਿਆ ਹੈ। ਅਜੇ ਸਰਕਾਰ ਥਰਮਲ ਨੂੰ ਮੌਜੂਦ ਕੋਲੇ ਨਾਲ ਚਲਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਰੇਲਵੇ ਲਾਈਨਾਂ, ਟੋਲ ਪਲਾਜ਼ਾ ਅਤੇ ਕਾਰਪੋਰੇਟ ਅਦਾਰਿਆਂ ਅੱਗੇ ਪੱਕੇ ਮੋਰਚੇ ਜਾਰੀ ਰਹਿਣਗੇ।
ਅੱਜ ਕੁੱਝ ਜਥੇਬੰਦੀਆਂ ਦੇ ਸ਼ਾਮਲ ਨਾ ਹੋਣ ਕਾਰਨ ਸਾਰੇ ਮਸਲਿਆਂ 'ਤੇ ਫ਼ੈਸਲਾ 13 ਅਕਤੂਬਰ ਨੂੰ ਲਿਆ ਜਾਵੇਗਾ, ਜਦਕਿ ਕਿ ਸੂਬਾ ਸਰਕਾਰ ਵਲੋਂ ਵਿਧਾਨ ਸਭਾ ਇਜਲਾਸ ਨਾ ਬੁਲਾਏ ਜਾਣ ਬਾਰੇ ਅਗਲੇ ਸੰਘਰਸ਼ ਦਾ ਫ਼ੈਸਲਾ 15 ਅਕਤੂਬਰ ਦੀ ਮੀਟਿੰਗ ਵਿਚ ਕੀਤਾ ਜਾਵੇਗਾ। ਖੇਤਾਂ ਲਈ ਬਿਜਲੀ ਦੇ ਕੱਟ ਲਗਾ ਕੇ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦਾ ਸਾਹਮਣਾ ਕਰਨ ਲਈ ਵੀ ਅੱਜ ਚਰਚਾ ਕੀਤੀ ਗਈ।
ਉਧਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਤਾਲਮੇਲ ਕਾਇਮ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿਚ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖ ਸਰਕਾਰੀਆ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰ ਕੇ ਇਹ ਸੁਨਿਸ਼ਚਿਤ ਕਰੇਗੀ ਕਿ ਪੰਜਾਬ ਦੇ ਆਮ ਲੋਕਾਂ ਨੂੰ ਕਿਸੇ ਚੀਜ਼ ਦੀ ਥੁੜ ਨਾ ਆਵੇ, ਜਿਸ ਲਈ ਢੁਕਵੇਂ ਉਪਰਾਲੇ ਕੀਤੇ ਜਾਣ। ਇਹ ਕਮੇਟੀ ਕਾਨੂੰਨੀ ਮਾਹਰਾਂ ਨਾਲ ਰਾਇ ਕਰ ਕੇ ਅਗਲੀ ਰਣਨੀਤੀ ਬਣਾਉਣ ਸਬੰਧੀ ਵੀ ਨੁਕਤੇ ਵਿਚਾਰੇਗੀ।

ਦੂਜੇ ਪਾਸੇ ਅਕਾਲੀ ਦਲ ਨੇ ਵੀ ਕਿਸਾਨਾਂ ਨਾਲ ਤਾਲਮੇਲ ਕਰਨ ਲਈ ਇਕ ਕਮੇਟੀ ਬਣਾਈ ਹੈ ਜਿਹੜੀ ਕਿਸਾਨਾਂ ਨਾਲ ਗੱਲਬਾਤ ਕਰ ਕੇ ਅਗਲੀ ਰਣਨੀਤੀ ਸਬੰਧੀ ਵਿਚਾਰ ਵਟਾਂਦਰਾ ਕਰੇਗੀ।  ਪੰਜਾਬ ਵਿਧਾਨ ਸਭਾ ਦੀ ਮੁੱਖ ਵਿਰੋਧੀ ਪਾਰਟੀ ਆਮ ਆਦਮੀ ਪਾਰਟੀ ਨੇ ਵੀ ਕਿਸਾਨਾਂ ਦੇ ਸੰਘਰਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਲੈਂਦਿਆਂ 12 ਅਕਤੂਬਰ ਤੋਂ ਦਿੱਲੀ ਕੂਚ ਕਰਨ ਦਾ ਫ਼ੈਸਲਾ ਲਿਆ ਹੈ।

imageimage

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement