ਹੱਸਦੇ-ਵੱਸਦੇ ਪੰਜਾਬ ਲਈ ਜਲੰਧਰ ਦੇ ਦੇਵੀ ਤਾਲਾਬ ਮੰਦਰ ਵਿਖੇ ਨਤਮਸਤਕ ਹੋਣਗੇ ਅਰਵਿੰਦ ਕੇਜਰੀਵਾਲ
Published : Oct 11, 2021, 7:36 pm IST
Updated : Oct 11, 2021, 7:36 pm IST
SHARE ARTICLE
AAP
AAP

12 ਅਕਤੂਬਰ ਤੋਂ ਦੋ ਦਿਨਾਂ ਪੰਜਾਬ ਦੌਰੇ ’ਤੇ ਆ ਰਹੇ ਹਨ ਦਿੱਲੀ ਦੇ ਮੁੱਖ ਮੰਤਰੀ

 

ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਪੰਜਾਬ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਦੋ ਦਿਨਾਂ ਦੌਰੇ ’ਤੇ ਆ ਰਹੇ ਹਨ। ਅਰਵਿੰਦ ਕੇਜਰੀਵਾਲ ਅਮਨ, ਪਿਆਰ ਅਤੇ ਖੁਸ਼ਹਾਲ ਪੰਜਾਬ ਲਈ ਮੰਗਲਵਾਰ ਨੂੰ ਦੁਪਹਿਰ ਕਰੀਬ 3 ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ, ਜਿੱਥੇ ਕੇਜਰੀਵਾਲ ਹੱਸਦੇ-ਵੱਸਦੇ ਪੰਜਾਬ ਲਈ ਸਿਰ ਝੁਕਾ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਲੈਣਗੇ।

AAPAAP

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ।  ਰਾਘਵ ਚੱਢਾ ਨੇ ਦੱਸਿਆ ਕਿ ਦੋਆਬੇ ਦੀ ਸਰਜ਼ਮੀਨ ’ਤੇ ਜਲੰਧਰ ਵਿਚ ਸਥਿਤ ਵਿਸ਼ਵ ਪ੍ਰਸਿੱਧ ਦੇਵੀ ਤਾਲਾਬ ਮੰਦਰ ਦੀ ਮਾਨਤਾ ਜਗਤ ਵਿਚ ਹੈ ਅਤੇ ਇੱਥੇ ਮਾਤਾ ਰਾਣੀ ਦੇ ਦਰਬਾਰ ਵਿਚ ਮੰਗੀ ਗਈ ਹਰ ਮਨੋਕਾਮਨਾ ਪੂਰੀ ਹੁੰਦੀ ਹੈ।

AAPAAP

ਇਸ ਕਾਰਨ ਨਰਾਤਿਆਂ ਦੇ ਪਾਵਨ ਮੌਕੇ ਅਰਵਿੰਦ ਕੇਜਰੀਵਾਲ ਮੰਦਰ ਵਿਚ ਅਮਨ, ਪਿਆਰ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ  ਖੁਸ਼ਹਾਲ ਪੰਜਾਬ ਲਈ ਪ੍ਰਾਰਥਨਾ ਕਰਨਗੇ।  ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਰਾਘਵ ਚੱਢਾ ਨੇ ਦੱਸਿਆ ਕਿ ਫਿਲਹਾਲ ਕੇਜਰੀਵਾਲ ਦਾ ਮੰਦਰ ਆਉਣਾ ਹੀ ਤੈਅ ਹੋਇਆ ਹੈ, ਇਸ ਤੋਂ ਇਲਾਵਾ ਜੇ ਕੋਈ ਪ੍ਰੋਗਰਾਮ ਹੋਵੇਗਾ ਤਾਂ ਇਸ ਦੀ ਜਾਣਕਾਰੀ ਮੀਡੀਆ ਨੂੰ ਸਮਾਂ ਰਹਿੰਦੇ ਸਾਂਝੀ ਕੀਤੀ ਜਾਵੇਗੀ।

Location: India, Chandigarh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement