ਮੁੰਬਈ ਪੁਲਿਸ ਨੇ ਦਾਊਦ ਇਬਰਾਹਿਮ ਦੇ ਗਰੋਹ ਨਾਲ ਜੁੜੇ 5 ਲੋਕਾਂ ਨੂੰ ਕੀਤਾ ਗਿ੍ਫ਼ਤਾਰ
Published : Oct 11, 2022, 11:57 pm IST
Updated : Oct 11, 2022, 11:57 pm IST
SHARE ARTICLE
image
image

ਮੁੰਬਈ ਪੁਲਿਸ ਨੇ ਦਾਊਦ ਇਬਰਾਹਿਮ ਦੇ ਗਰੋਹ ਨਾਲ ਜੁੜੇ 5 ਲੋਕਾਂ ਨੂੰ ਕੀਤਾ ਗਿ੍ਫ਼ਤਾਰ

ਮੁੰਬਈ, 11 ਅਕਤੂਬਰ : ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਮੰਗਲਵਾਰ ਨੂੰ  ਜਬਰਨ ਵਸੂਲੀ ਦੇ ਇਕ ਮਾਮਲੇ ਵਿਚ ਭਗੌੜੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ 'ਡੀ' ਕੰਪਨੀ ਨਾਲ ਜੁੜੇ 5 ਲੋਕਾਂ ਨੂੰ  ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ | ਉਨ੍ਹਾਂ ਦਸਿਆ ਕਿ ਪੁਲਿਸ ਨੇ ਜਬਰਨ ਵਸੂਲੀ ਰੋਕੂ ਸੈਲ (ਏ.ਈ.ਸੀ.) ਨੇ ਹਾਲ ਹੀ ਵਿਚ ਗੈਂਗਸਟਰ ਛੋਟਾ ਸ਼ਕੀਲ ਦੇ ਸਾਲੇ ਸਲੀਮ ਕੁਰੈਸ਼ੀ ਉਰਫ਼ ਸਲੀਮ ਫ਼ਰੂਟ ਅਤੇ ਕਾਰੋਬਾਰੀ ਰਿਆਜ ਭਾਟੀ ਨੂੰ  ਰੰਗਦਾਰੀ ਦੇ ਇਕ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਸੀ | ਸਾਰਿਆਂ 'ਤੇ ਮਹਾਰਾਸ਼ਟਰ ਸੰਗਠਿਤ ਅਪਰਾਧ ਕੰਟਰੋਲ ਕਾਨੂੰਨ (ਮਕੋਕਾ) ਦੇ ਅਧੀਨ ਮਾਮਲਾ ਦਰਜ ਕੀਤਾ ਸੀ | 
ਅਧਿਕਾਰੀ ਨੇ ਦਸਿਆ ਕਿ ਮਾਮਲੇ ਦੀ ਅੱਗੇ ਦੀ ਜਾਂਚ ਦੌਰਾਨ ਅਜੇ ਗੰਡਾ, ਫਿਰੋਜ, ਸਮੀਰ ਖਾਨ, ਪਾਪਾ ਪਠਾਨ ਅਤੇ ਅਮਜਦ ਰੇਡਕਰ ਦੀ ਭੂਮਿਕਾ ਸਾਹਮਣੇ ਆਈ ਸੀ, ਜਿਸ ਅਨੁਸਾਰ 5 ਲੋਕਾਂ ਨੂੰ  ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦਸਿਆ ਕਿ ਦਾਊਦ ਇਬਰਾਹਿਮ ਨਾਲ ਜੁੜੇ ਰਿਆਜ ਭਾਟੀ ਨੂੰ  ਪਿਛਲੇ ਮਹੀਨੇ ਮੁੰਬਈ ਦੇ ਵਰਸੋਵਾ ਥਾਣਾ ਪੁਲਿਸ ਨੇ ਜਬਰਨ ਵਸੂਲੀ ਦੇ ਇਕ ਮਾਮਲੇ 'ਚ ਗਿ੍ਫ਼ਤਾਰ ਕੀਤਾ ਸੀ | ਪੁਲਿਸ ਨੇ ਪਹਿਲਾਂ ਕਿਹਾ ਸੀ ਕਿ ਭਾਟੀ ਨੇ ਵਰਸੋਵਾ ਦੇ ਇਕ ਵਪਾਰੀ ਨੂੰ  ਧਮਕਾਇਆ ਅਤੇ ਉਸ ਤੋਂ 30 ਲੱਖ ਰੁਪਏ ਮੁੱਲ ਦੀ ਇਕ ਕਾਰ ਅਤੇ ਲਗਭਗ ਸਾਢੇ 7 ਲੱਖ ਰੁਪਏ ਦੀ ਨਕਦੀ ਦੀ ਮੰਗ ਕੀਤੀ ਸੀ |  (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement