ਖਰੜ 'ਚ ਵੇਖਦੇ ਹੀ ਵੇਖਦੇ ਅੱਗ ਦਾ ਗੋਲਾ ਬਣੀ ਕਾਰ, ਪਿਓ-ਪੁੱਤ ਨੇ ਭੱਜ ਕੇ ਬਚਾਈ ਜਾਨ
Published : Oct 11, 2022, 3:03 pm IST
Updated : Oct 11, 2022, 3:07 pm IST
SHARE ARTICLE
photo
photo

ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ

 

ਖਰੜ: ਖਰੜ ਕਸਬੇ ਵਿੱਚ ਮੰਗਲਵਾਰ ਸਵੇਰੇ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਹ ਹਾਦਸਾ ਜਮਨਾ ਅਪਾਰਟਮੈਂਟ ਦੇ ਗੇਟ ਕੋਲ ਵਾਪਰਿਆ। ਪਰਿਵਾਰਕ ਮੈਂਬਰ ਕਾਰ 'ਚ ਬੈਠੇ ਹੋਏ ਸਨ ਕਿ ਅਚਾਨਕ ਬੋਨਟ 'ਚੋਂ ਧੂੰਆਂ ਨਿਕਲਣ ਲੱਗਾ। ਜਲਦੀ ਹੀ ਅੱਗ ਨੇ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਕਾਰ 'ਚ ਸਵਾਰ ਲੋਕਾਂ ਨੇ ਜਲਦਬਾਜ਼ੀ 'ਚ ਕਾਰ 'ਚੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਕਾਰ ਨੂੰ ਲੱਗੀ ਅੱਗ ਦੇਖ ਕੇ ਸੜਕ 'ਤੇ ਭਗਦੜ ਮੱਚ ਗਈ। ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਪੁਲਿਸ ਨੇ ਵੀ ਆ ਕੇ ਸਥਿਤੀ ਨੂੰ ਸੰਭਾਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਡਾਕਟਰ ਸੁਧਾਬੀਤਾ ਮੁਖਰਜੀ ਅਤੇ ਉਨ੍ਹਾਂ ਦਾ ਪੁੱਤਰ ਕਾਰ ਵਿੱਚ ਸਵਾਰ ਸਨ, ਜੋ ਕਿ ਕਿਤੇ ਜਾਣ ਲਈ ਨਿਕਲੇ ਸਨ। ਇਸ ਦੇ ਨਾਲ ਹੀ ਇਸ ਘਟਨਾ ਕਾਰਨ ਕਾਫੀ ਦੇਰ ਤੱਕ ਸੜਕ 'ਤੇ ਆਵਾਜਾਈ ਵੀ ਪ੍ਰਭਾਵਿਤ ਰਹੀ ਪਰ ਲੋਕਾਂ ਨੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ |

ਦੂਜੇ ਪਾਸੇ ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਵਾਰ ਵਾਹਨ ਦੀ ਸਮੇਂ ਸਿਰ ਸਰਵਿਸ ਨਾ ਹੋਣ ਕਾਰਨ ਜਾਂ ਤਾਰਾਂ ਕੱਟਣ ਜਾਂ ਇੰਜਣ ਓਵਰਹੀਟ ਹੋਣ ਕਾਰਨ ਅੱਗ ਲੱਗ ਜਾਂਦੀ ਹੈ। ਹਾਲਾਂਕਿ ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਪਹਿਲੀ ਨਜ਼ਰੇ ਸਪਾਰਕਿੰਗ ਕਾਰਨ ਕਾਰ ਨੂੰ ਅੱਗ ਲੱਗ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement