ਪੰਜਾਬ ਸਰਕਾਰ 14 ਅਕਤੂਬਰ ਦੀ ਮੀਟਿੰਗ ਦੌਰਾਨ SYL ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ : ਮੁੱਖ ਮੰਤਰੀ
Published : Oct 11, 2022, 7:40 pm IST
Updated : Oct 11, 2022, 7:40 pm IST
SHARE ARTICLE
CM Bhagwant Mann
CM Bhagwant Mann

ਕਿਹਾ, ਸੂਬਾ ਸਰਕਾਰ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਸ਼ਾਮਲ ਹੋਵੇਗੀ

ਰਾਜਪਾਲ ਨਾਲ ਕਿਸੇ ਵੀ ਤਰ੍ਹਾਂ ਦੇ ਮਤਭੇਦ ਨੂੰ ਸਿਰੇ ਤੋਂ ਨਕਾਰਿਆ
ਚੰਡੀਗੜ੍ਹ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ 14 ਅਕਤੂਬਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਸਬੰਧੀ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰੇਗੀ । ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ 'ਤੇ ਪੰਜਾਬ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖੇਗੀ।

ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਸੂਬੇ ਦੇ ਅਧਿਕਾਰਾਂ ਦੀ ਸੁਰੱਖਿਆ ਪੂਰੀ ਤਰ੍ਹਾਂ ਯਕੀਨੀ ਬਣਾਉਣ ਲਈ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੇ ਉਲਟ, ਜੋ ਆਮ ਤੌਰ 'ਤੇ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ, ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਿਆਰੀ ਤੋਂ ਬਾਅਦ ਹੀ ਮੀਟਿੰਗ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਫ਼ਤੇ ਦੇ ਅੰਤ ਵਿੱਚ ਹੋਣ ਵਾਲੀ ਇਸ ਮੀਟਿੰਗ ਦੇ ਨਤੀਜਿਆਂ ਬਾਰੇ ਕੋਈ ਸਿੱਟਾ ਕੱਢਣਾ ਜਲਦਬਾਜ਼ੀ ਹੋਵੇਗੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਦਰਮਿਆਨ ਕੋਈ ਮੱਤਭੇਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿੰਗਾਈ, ਬੇਰੁਜ਼ਗਾਰੀ, ਮਾਫੀਆ ਅਤੇ ਹੋਰ ਬੁਰਾਈਆਂ ਦੇ ਖ਼ਿਲਾਫ਼ ਹੈ ਪਰ ਰਾਜਪਾਲ ਨਾਲ ਸੁਖਾਵੇਂ ਸਬੰਧ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਰਾਜਪਾਲ ਚਾਹੁਣ ਤਾਂ ਸੂਬਾ ਸਰਕਾਰ ਵਾਈਸ ਚਾਂਸਲਰ ਦੀ ਨਿਯੁਕਤੀ ਲਈ ਤਿੰਨ ਨਾਵਾਂ ਦਾ ਪੈਨਲ ਉਨ੍ਹਾਂ ਕੋਲ ਭੇਜੇਗੀ, ਨਹੀਂ ਤਾਂ ਆਮ ਰਵਾਇਤ ਰਹੀ ਹੈ ਕਿ ਰਾਜਪਾਲ ਸੂਬਾ ਸਰਕਾਰ ਵੱਲੋਂ ਪ੍ਰਸਤਾਵਿਤ ਨਾਮ 'ਤੇ ਸਹਿਮਤੀ ਦਿੰਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement