ਮੁੱਖ ਮੰਤਰੀ ਦਾ ਵਿਰੋਧੀਆਂ ਨੂੰ ਸਵਾਲ, "ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ?"  
Published : Oct 11, 2023, 10:47 am IST
Updated : Oct 11, 2023, 1:49 pm IST
SHARE ARTICLE
File Photo
File Photo

1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੰਮਾ ਚੌੜਾ ਟਵੀਟ ਕਰ ਕੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਸੁਨੀਲ ਜਾਖੜ, ਸੁਖਬੀਰ ਸਿੰਘ ਬਾਦਲ, ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਨੂੰ ਬਹਿਸ ਲਈ ਸਿੱਧੀ ਚੁਣੌਤੀ ਦਿੱਤੀ ਸੀ ਜਿਸ ਤੋਂ ਬਾਅਦ ਹੁਣ ਟਵੀਟ ਕਰ ਕੇ ਵਿਰੋਧੀਆਂ ਨੂੰ ਸਵਾਲ ਵੀ ਪੁੱਛੇ ਹਨ ਅਤੇ ਤੰਜ਼ ਵੀ ਕੱਸੇ ਹਨ। 

file photo

 

ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਦੇ ਉਕਤ ਲੀਡਰਾਂ ਨੂੰ ਪੁੱਛਿਆ ਕਿ "ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ??"   
ਅਪਣੀ ਪੋਸਟ ਵਿਚ ਮੁੱਖ ਮੰਤਰੀ ਨੇ ਲਿਖਿਆ ਕਿ "ਮਾਣਯੋਗ ਸੁਨੀਲ ਜਾਖੜ ਜੀ, ਸੁਖਬੀਰ ਬਾਦਲ ਜੀ, ਬਾਜਵਾ ਜੀ, ਰਾਜਾ ਵੜਿੰਗ ਜੀ... ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ??... ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ 'ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ, ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ 'ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ... ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ... ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ, ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ... ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ 'ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ... 1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ... ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…" 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement