ֹ‘SORRY DADY’ ਮੈਂ ਕਾਬਿਲ ਨਹੀਂ ਬਣ ਸਕਿਆ!, ਸੁਸਾਇਡ ਨੋਟ ਲਿਖ ਕੇ ਨੌਜਵਾਨ ਨੇ ’ਚ ਕੀਤੀ ਖ਼ੁਦਕੁਸ਼ੀ
Published : Oct 11, 2024, 1:09 pm IST
Updated : Oct 11, 2024, 1:09 pm IST
SHARE ARTICLE
'SORRY DADDY' I could not be capable!, the young man committed suicide by writing a suicide note
'SORRY DADDY' I could not be capable!, the young man committed suicide by writing a suicide note

ਮ੍ਰਿਤਕ ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ’ਚ ਕਰਦਾ ਸੀ ਨੌਕਰੀ

 

Punjab News: ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦੇ ਨੌਜਵਾਨ ਜਸਪ੍ਰੀਤ ਸਿੰਘ ਜੱਸ (23 ਸਾਲਾ) ਵਾਸੀ ਰਾਣਵਾਂ ਨੇ ਹਸਪਤਾਲ ਵਿਚ ਹੀ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। 

ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਮਾਛੀਵਾੜਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਨੌਕਰੀ ਕਰਦਾ ਸੀ ਅਤੇ ਅੱਜ ਸਵੇਰੇ ਜਦੋਂ ਡਾਕਟਰ ਆਪਣੇ ਕਲੀਨਿਕ ਵਿਚ ਆਇਆ ਤਾਂ ਉਸ ਨੇ ਦੇਖਿਆ ਕਿ ਜਸਪ੍ਰੀਤ ਸਿੰਘ ਨੇ ਪੱਖੇ ਨਾਲ ਗਲ ਫਾਹਾ ਲੈ ਕੇ ਆਤਮ-ਹੱਤਿਆ ਕੀਤੀ ਹੋਈ ਸੀ।

ਡਾਕਟਰ ਨੇ ਜਾਂਚ ਕੀਤੀ ਤਾਂ ਉਸ ਦੇ ਕੁਝ ਸਾਹ ਚੱਲ ਰਹੇ ਜਿਸ ਨੂੰ ਤੁਰੰਤ ਲਾਹ ਕੇ ਇਲਾਜ ਲਈ ਹੋਰ ਹਸਪਤਾਲ ਲਿਆਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

 ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ। ਆਤਮ ਹੱਤਿਆ ਕਰਨ ਤੋਂ ਪਹਿਲਾਂ ਨੌਜਵਾਨ ਜਸਪ੍ਰੀਤ ਸਿੰਘ ਨੇ ਸੁਸਾਇਡ ਨੋਟ ਲਿਖਿਆ ਜਿਸ ਵਿਚ ਉਸ ਨੇ ਕਿਹਾ ਕਿ ‘ਉਹ ਆਪਣੀ ਜ਼ਿੰਦਗੀ ਤੋਂ ਬਹੁਤ ਤੰਗ ਹੈ ਜਿਸ ਕਾਰਨ ਉਹ ਗਲ ਫਾਹਾ ਲੈ ਕੇ ਆਤਮ ਹੱਤਿਆ ਕਰ ਰਿਹਾ ਹੈ। ਉਸ ਨੇ ਲਿਖਿਆ ਕਿ ਕਿਸੇ ਦਾ ਕੋਈ ਦੋਸ਼ ਨਹੀਂ ਹੈ ਅਤੇ ਨਾ ਹੀ ਕਿਸੇ ’ਤੇ ਕੋਈ ਇਲਜ਼ਾਮ ਲਗਾਇਆ ਜਾਵੇ। ਸੁਸਾਇਡ ਨੋਟ ਦੇ ਅਖ਼ੀਰ ਵਿਚ ਉਸ ਨੇ ਕਿਹਾ ਕਿ ਡੈਡੀ ਸੌਰੀ ਮੈਂ ਕਾਬਿਲ ਨਹੀਂ ਬਣ ਸਕਿਆ’।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement