Batala News : ਬਟਾਲਾ 'ਚ ਸੇਬਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ ,ਡਰਾਈਵਰ ਸਮੇਤ 2 ਵਿਅਕਤੀਆਂ ਨੇ ਛਾਲ ਮਾਰ ਕੇ ਬਚਾਈ ਜਾਨ
Published : Oct 11, 2024, 3:06 pm IST
Updated : Oct 11, 2024, 3:06 pm IST
SHARE ARTICLE
 Truck fire
Truck fire

ਢਾਈ ਲੱਖ ਰੁਪਏ ਦੀ ਨਕਦੀ ਵੀ ਸੜ ਕੇ ਸੁਆਹ

Batala News : ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਤਾਰਾਗੜ੍ਹ ਵਿਖੇ ਸੇਬਾਂ ਨਾਲ ਭਰੇ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਹਫੜਾ-ਦਫੜੀ ਮੱਚ ਗਈ। ਟਰੱਕ ਡਰਾਈਵਰ ਅਤੇ ਇੱਕ ਹੋਰ ਵਿਅਕਤੀ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ।

ਟਰੱਕ ਚਾਲਕ ਧਿਆਨ ਸਿੰਘ ਅਤੇ ਰਮਨਦੀਪ ਸਿੰਘ ਵਾਸੀ ਵਡਾਲਾ ਬਾਂਗਰ ਨੇ ਦੱਸਿਆ ਕਿ ਉਹ ਆਪਣੇ ਟਰੱਕ ਵਿੱਚ ਸ੍ਰੀਨਗਰ ਤੋਂ ਸੇਬ ਲੱਦ ਕੇ ਰਾਜਸਥਾਨ ਜਾ ਰਹੇ ਸਨ। ਸ਼ੁੱਕਰਵਾਰ ਸਵੇਰੇ ਕਰੀਬ 9.30 ਵਜੇ ਜਿਵੇਂ ਹੀ ਉਹ ਟਰੱਕ ਲੈ ਕੇ ਤਾਰਾਗੜ੍ਹ ਪਹੁੰਚੇ ਤਾਂ ਅਚਾਨਕ ਟਰੱਕ ਨੂੰ ਅੱਗ ਲੱਗ ਗਈ। 

ਅੱਗ ਇੰਨੀ ਤੇਜ਼ੀ ਨਾਲ ਕੈਬਿਨ ਵੱਲ ਫੈਲ ਗਈ ਕਿ ਉਨ੍ਹਾਂ ਨੂੰ ਕੁਝ ਵੀ ਕਰਨ ਜਾਂ ਸਮਝਣ ਦਾ ਮੌਕਾ ਨਹੀਂ ਮਿਲਿਆ। ਦੋਵਾਂ ਨੇ ਟਰੱਕ ਤੋਂ ਹੇਠਾਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਿਸ ਤੋਂ ਬਾਅਦ ਮੌਕੇ 'ਤੇ ਲੋਕ ਇਕੱਠੇ ਹੋ ਗਏ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਰਾਹਗੀਰਾਂ ਨੇ ਟਰੱਕ ਵਿੱਚੋਂ ਸੇਬਾਂ ਦੇ ਡੱਬੇ ਕੱਢ ਲਏ

ਟਰੱਕ ਨੂੰ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਥਾਣਾ ਲਾਲ ਕਿਲਾ ਦੇ ਇੰਚਾਰਜ ਪ੍ਰਭਜੋਤ ਸਿੰਘ ਨੇ ਵੀ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ। ਟਰੱਕ ਡਰਾਈਵਰ ਨੇ ਦੱਸਿਆ ਕਿ ਟਰੱਕ ਦੇ ਕੈਬਿਨ 'ਚ ਅੱਗ ਲੱਗਣ ਕਾਰਨ ਢਾਈ ਲੱਖ ਰੁਪਏ ਦੀ ਨਕਦੀ, ਮੋਬਾਈਲ ਫ਼ੋਨ ਤੇ ਹੋਰ ਦਸਤਾਵੇਜ਼ ਸੜ ਗਏ | ਸੇਬ ਦੇ ਡੱਬੇ ਵੀ ਅੱਗ ਦੀ ਲਪੇਟ ਵਿੱਚ ਆ ਗਏ। ਰਾਹਗੀਰਾਂ ਅਤੇ ਫਾਇਰ ਬ੍ਰਿਗੇਡ ਨੇ ਟਰੱਕ ਵਿੱਚੋਂ ਵੱਡੀ ਗਿਣਤੀ ਵਿੱਚ ਸੇਬਾਂ ਦੇ ਡੱਬੇ ਕੱਢ ਲਏ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement