ਮਨਪ੍ਰੀਤ ਬਾਦਲ ਨੇ ਦੋ ਵਿਸ਼ੇਸ਼ ਵੈੱਬ ਪੋਰਟਲਾਂ ਦੀ ਕੀਤੀ ਸ਼ੁਰੂਆਤ
Published : Nov 11, 2020, 3:43 am IST
Updated : Nov 11, 2020, 3:43 am IST
SHARE ARTICLE
image
image

ਮਨਪ੍ਰੀਤ ਬਾਦਲ ਨੇ ਦੋ ਵਿਸ਼ੇਸ਼ ਵੈੱਬ ਪੋਰਟਲਾਂ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 10 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਦੋ ਜੀ.ਆਈ.ਐਸ (ਭੂਗੋਲਿਕ ਸੂਚਨਾ ਸਿਸਟਮ) ਵੈੱਬ ਪੋਰਟਲਾਂ ਦੀ ਸ਼ੁਰੂਆਤ ਕੀਤੀ। ਇਹ ਸਮਾਗਮ ਪੰਜਾਬ ਦੇ ਯੋਜਨਾਬੰਦੀ ਵਿਭਾਗ ਦੇ ਆਰਥਕ ਅਤੇ ਅੰਕੜਾ ਸੰਗਠਨ (ਈ.ਐਸ.ਓ.) ਵਲੋਂ ਭਾਸਕਾਚਾਰੀਆ ਨੈਸ਼ਨਲ ਇੰਸਟੀਚਿਊਟ ਫ਼ਾਰ ਸਪੇਸ ਐਪਲੀਕੇਸ਼ਨਜ਼ ਅਤੇ ਜੀਓ-ਇਨਫ਼ਰਮੇਟਿਕਸ (ਬੀ.ਆਈ.ਐਸ.ਏ.ਜੀ), ਇਲੈਕਟ੍ਰਾਨਿਕਸ ਅਤੇ ਇਨਫ਼ਰਮੇਸ਼ਨ ਟੈਕਨੋਲੋਜੀ (ਐਮਈਆਈਟੀਵਾਈ) ਮੰਤਰਾਲਾ, ਭਾਰਤ ਸਰਕਾਰ ਅਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ 'ਪੰਜਾਬ ਜੀ.ਆਈ.ਐਸ' ਅਤੇ 'ਵਿਲੇਜ ਜੀ.ਆਈ.ਐਸ' ਨਾਮੀਂ ਵੈੱਬ ਪੋਰਟਲ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ ਸੁਚਾਰੂ ਪ੍ਰਸ਼ਾਸਨ ਅਤੇ ਲੋਕ ਪੱਖੀ ਸੇਵਾਵਾਂ ਦੇਣ ਵਿਚ ਲਾਭਕਾਰੀ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਰਤੋਂ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਵਿਚ ਵੀ ਵਾਧਾ ਹੋਵੇਗਾ ਕਿਉਂ ਕਿ ਵੱਖ-ਵੱਖ ਸਕੀਮਾਂ ਬਣਾਉਣ ਅਤੇ ਲੋਕਾਂ ਨੂੰ ਚੰਗਾ ਪ੍ਰਸਾਸ਼ਨ ਦੇਣ ਵਿਚ ਇਨ੍ਹਾਂ ਵੈੱਬ ਪੋਰਟਲਾਂ ਤੋਂ ਲਿਆ ਡਾਟਾ ਸਕਾਰਾਤਮਕ ਭੂਮਿਕਾ ਅਦਾ ਕਰੇਗਾ।imageimage
ਵਿੱਤ ਮੰਤਰੀ ਨੇ ਕਿਹਾ ਕਿ ਜੀ.ਆਈ.ਐਸ ਤਕਨਾਲੋਜੀ ਨਾਲ ਜ਼ਮੀਨੀ ਪੱਧਰ ਉਤੇ ਫ਼ੈਸਲੇ ਲੈਣ ਵਿਚ ਮਦਦ ਮਿਲੇਗੀ। ਪੰਜਾਬ ਸਰਕਾਰ ਵਿਚ ਯੋਜਨਾਬੰਦੀ ਅਤੇ ਹੋਰ ਫ਼ੈਸਲੇ ਲੈਣ ਲਈ ਜੀ.ਆਈ.ਐਸ ਤਕਨਾਲੋਜੀ ਨੂੰ ਅਪਨਾਉਣ ਦੀ ਜ਼ਰੂਰਤ ਉਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਵੱਡੇ ਵਿਭਾਗਾਂ ਦੀ ਜਾਣਕਾਰੀ ਜੀ.ਆਈ.ਐਸ ਦੇ ਪਹਿਲੇ ਪੜਾਅ ਵਿਚ ਸ਼ਾਮਲ ਕਰ ਲਈ ਗਈ ਹੈ। ਉਨ੍ਹਾਂ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਇਹ ਦੋਵੇਂ ਪੋਰਟਲ 'ਪੰਜਾਬ ਜੀ.ਆਈ.ਐਸ' ਅਤੇ 'ਵਿਲੇਜ ਜੀ.ਆਈ.ਐਸ' ਸੂਬੇ ਵਿਚ ਯੋਜਨਾਬੰਦੀ ਦੇ ਉਦੇਸ਼ਾਂ ਲਈ ਕਾਫ਼ੀ ਲਾਭਦਾਇਕ ਸਾਬਤ ਹੋਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement