ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ
Published : Nov 11, 2020, 1:33 am IST
Updated : Nov 11, 2020, 1:33 am IST
SHARE ARTICLE
image
image

ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 10 ਨਵੰਬਰ (ਨੀਲ ਭਾਲਿੰਦਰ ਸਿੰਘ): ਪੰਜਾਬ ਸਰਕਾਰ ਨੇ ਸਤਿੰਦਰ ਪਾਲ ਸਿੰਘ ਗਿੱਲ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸਰਕਾਰੀ ਬੁਲਾਰੇ ਅਨੁਸਾਰ ਨਵੀਂ ਅਤੇ ਨਵਿਆਉਣ ਊਰਜਾ ਸ੍ਰੋਤ ਵਿਭਾਗ ਵਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿਤੀ ਗਈ ਹੈ। ਬੁਲਾਰੇ ਨੇ ਦਸਿਆ ਕਿ ਗਿੱਲ ਦੀ ਨਿਯੁਕਤੀ ਦੀਆਂ ਸੇਵਾ ਸ਼ਰਤਾਂ ਵਿੱਤ ਵਿਭਾਗ ਦੇ ਡਾਇਰੈਕਟੋਰੇਟ ਆਫ਼ ਪੰਜਾਬ ਐਂਟਰਪ੍ਰਾਇਜਜ਼ ਐਂਡ ਡਿਸਇਨਵੈਸਟਮੈਂਟ ਵਲੋਂ ਸਮੇਂ ਸਮੇਂ ਉਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਨੁਸਾਰ ਹੋਣਗੀਆਂ। ਸਤਿੰਦਰ ਪਾਲ ਸਿੰਘ ਗਿੱਲ ਜੋ ਲੁਧਿਆਣਾ ਦੇ ਰਹਿਣ ਵਾਲੇ ਹਨ, ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਪੁੱਤਰ ਹਨ। ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ। ਗਿੱਲ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫ਼ਲੋਰ ਮਿੱਲਜ਼ ਐਸੋਸੀਏਸ਼ਨ ਆਫ਼ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement