ਉਪ ਮੁੱਖ ਮੰਤਰੀ ਵਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ
Published : Nov 11, 2021, 12:07 am IST
Updated : Nov 11, 2021, 12:07 am IST
SHARE ARTICLE
image
image

ਉਪ ਮੁੱਖ ਮੰਤਰੀ ਵਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ

ਚੰਡੀਗੜ੍ਹ, 10 ਨਵੰਬਰ (ਜਸਪਾਲ ਸਿੰਘ) : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀ.) ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ ਕੀਤਾ।
ਮਾਰਕਫ਼ੈੱਡ ਦੇ ਮੁੱਖ ਦਫ਼ਤਰ ਵਿਖੇ ਸੰਗ੍ਰਹਿ ਜਾਰੀ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੈਂਕ ਕਰਮਚਾਰੀਆਂ ਲਈ ਭਵਿੱਖ ਵਿਚ ਹਵਾਲਿਆਂ ਵਜੋਂ ਕੰਮ ਕਰੇਗਾ। ਸ. ਰੰਧਾਵਾ ਨੇ ਕਿਹਾ, “ਇਹ ਸੰਗ੍ਰਹਿ ਰੋਜ਼ਾਨਾ ਕਾਰਜਾਂ ਲਈ ਲਾਹੇਵੰਦ ਹੈ ਅਤੇ ਇਸ ਤਰ੍ਹਾਂ ਕੰਮ ਵਿਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਦੇ ਨਾਲ-ਨਾਲ ਸਮੇਂ ਦੀ ਬੱਚਤ ਕਰੇਗਾ।’’ ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਕਿਸਾਨਾਂ ਲਈ ਕਰਜ਼ੇ ਦੀ ਵੰਡ ਅਤੇ ਮਨਜ਼ੂਰੀ ਦੇ ਨਾਲ-ਨਾਲ ਫ਼ੈਸਲੇ ਲੈਣ ਵਿਚ ਤੇਜ਼ੀ ਆਵੇਗੀ।
ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਸੈਕਟਰ-17 ਚੰਡੀਗੜ੍ਹ ਵਿਖੇ ਸਥਿਤ ਬੈਂਕ ਦੇ ਸਟਾਫ਼ ਟ੍ਰੇਨਿੰਗ ਸੈਂਟਰ ਵਿਚ ਅਤਿ ਆਧੁਨਿਕ ਕੰਪਿਊਟਰ ਲੈਬ ਦਾ ਵਰਚੁਅਲ ਉਦਘਾਟਨ ਵੀ ਕੀਤਾ। ਇਹ ਸਿਖਲਾਈ ਕੇਂਦਰ ਨਾਬਾਰਡ ਦਾ ਮਾਨਤਾ ਪ੍ਰਾਪਤ ਕੇਂਦਰ ਹੈ ਅਤੇ ਸੂਬੇ ਦੇ ਲਗਭਗ 850 ਕਰਮਚਾਰੀਆਂ ਦੀਆਂ ਸਿਖਲਾਈ ਸਬੰਧੀ ਜ਼ਰੂਰਤਾਂ ਨੂੰ ਮੁਕੰਮਲ ਕਰੇਗਾ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਰਾਜੀਵ ਕੁਮਾਰ ਗੁਪਤਾ ਨੇ ਉਪ ਮੁੱਖ ਮੰਤਰੀ ਦਾ ਧਨਵਾਦ ਕਰਦਿਆਂ ਸੰਗ੍ਰਹਿ ਅਤੇ ਲੈਬ ਦੀਆਂ ਵਿਸੇਸਤਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦਸਿਆ ਕਿ ਪੀ.ਏ.ਡੀ.ਬੀ. ਦੀਆਂ ਸੂਬੇ ਭਰ ਵਿਚ 89 ਸ਼ਾਖਾਵਾਂ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement