ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ, ਪ੍ਰਤਾਪ ਸਿੰਘ ਬਾਜਵਾ ਨੇ CM ਚੰਨੀ ਨੂੰ ਲਿਖਿਆ ਪੱਤਰ
Published : Nov 11, 2021, 1:01 pm IST
Updated : Nov 11, 2021, 1:01 pm IST
SHARE ARTICLE
Charanjit Singh Channi and Partap Singh Bajwa
Charanjit Singh Channi and Partap Singh Bajwa

ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ 19 ਨਵੰਬਰ 2021 ਨੂੰ ਮਨਾਏ ਜਾਣ ਵਾਲੇ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸਨਮਾਨ ਵਿਚ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਐਲਾਨਿਆ ਜਾਣਾ ਚਾਹੀਦਾ ਹੈ।

TweetTweet

ਹੋਰ ਪੜ੍ਹੋ: BSF ਦੇ ਮੁੱਦੇ ਨੂੰ ਲੈ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ 'ਚ ਪੇਸ਼ ਕੀਤਾ ਮਤਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਕੁਝ ਸਮਾਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਗਈ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿਹਾ ਸੀ ਕਿ ਇਹ ਮਾਮਲਾ ਵਿਚਾਰ ਅਧੀਨ ਹੈ ਅਤੇ ਇਸ ਨੂੰ ਲੈ ਕੇ ਪਹਿਲਾ ਹੀ ਪ੍ਰਤਾਪ ਬਾਜਵਾ ਵਲੋਂ ਚਿੱਠੀ ਲਿਖੀ ਗਈ ਸੀ।

Partap Singh BajwaPartap Singh Bajwa

ਹੋਰ ਪੜ੍ਹੋ: ਜੌਨਪੁਰ ‘ਚ ਵਾਪਰਿਆ ਵੱਡਾ ਹਾਦਸਾ, ਮਾਲ ਗੱਡੀ ਦੇ 21 ਡੱਬੇ ਪਲਟੇ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ 11 ਅਗਸਤ, 2021 ਦੇ ਆਪਣੇ ਪੱਤਰ 'ਚ ਬਟਾਲਾ ਦੀ ਇਤਿਹਾਸਕ ਮਹੱਤਤਾ ਦੱਸਦਿਆਂ ਅਤੇ ਸੰਨ 1487 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇੱਥੇ ਮਾਤਾ ਸੁਲੱਖਣੀ ਜੀ ਨਾਲ ਹੋਏ ਵਿਆਹ ਦਾ ਹਵਾਲਾ ਦਿੰਦਿਆਂ ਪਹਿਲਾਂ ਹੀ ਬਟਾਲੇ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement