ਗੰਨਾ ਕਾਸ਼ਤਕਾਰਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 380 ਰੁਪਏ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ
Published : Nov 11, 2022, 7:36 pm IST
Updated : Nov 11, 2022, 7:36 pm IST
SHARE ARTICLE
Sugarcane Farmers
Sugarcane Farmers

ਸਾਰੀਆਂ ਖੰਡ ਮਿੱਲਾਂ 20 ਨਵੰਬਰ 2022 ਤੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰ ਦੇਣਗੀਆਂ।



 

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਅੱਜ ਇੱਥੋ ਜਾਰੀ ਬਿਆਨ ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿੜ੍ਹਾਈ ਸਾਲ 2022-23 ਦੌਰਾਨ ਫੇਅਰ ਐਂਡ ਡੈਮੋਨਿਊਰੇਟਿਵ ਪ੍ਰਾਈਸ (ਐਫ.ਆਰ.ਪੀ) ਅਤੇ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ) ਦੇ ਮੁੱਲ ਦਾ ਅੰਤਰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾਂ 2:1 ਅਨੁਸਾਰ ਵਿੱਚ  ਨਿਸ਼ਚਿਤ ਹਨ।

ਜਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਗੰਨੇ ਦੀਆਂ ਸਾਰੀਆਂ ਕਿਸਮਾ ਦਾ ਭਾਅ 305 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਸੀ।ਜਿਸ ਵਿਚ ਵਾਧਾ ਕਰਦਿਆਂ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਗਤੀ ਕਿਸਮ ਦੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ, ਦਰਮਿਆਨੀ ਕਿਸਮ ਦਾ 370 ਅਤੇ ਪਛੇਤੀ ਕਿਸਮ ਦਾ 365 ਰੁਪਏ ਨਿਰਧਾਰਤ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਦਾ ਬਣਦਾ 50 ਰੁਪਏ ਪ੍ਰਤੀ ਕੁਇੰਟਲ ਹਿੱਸਾ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਜਮ੍ਹਾਂ ਕਰਵਾਇਆ ਜਾਵੇਗਾ ਅਤੇ ਸਾਰੀਆਂ ਖੰਡ ਮਿੱਲਾਂ 20 ਨਵੰਬਰ 2022 ਤੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰ ਦੇਣਗੀਆਂ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement