Chandigarh New: 98 ਕੰਟਰੈਕਟ ਵਰਕਰਾਂ ਦੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ SBI ਤੋਂ 3.66 ਕਰੋੜ ਰੁਪਏ ਦਾ ਕਰਜ਼ਾ ਲਿਆ

By : GAGANDEEP

Published : Nov 11, 2023, 10:48 am IST
Updated : Nov 11, 2023, 10:48 am IST
SHARE ARTICLE
 Loan from SBI using fake documents of 98 contract workers
Loan from SBI using fake documents of 98 contract workers

Chandigarh New: ਪੰਜਾਬ ਯੂਨੀਵਰਸਿਟੀ, ਪੀਜੀਆਈ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਠੇਕਾ ਮੁਲਾਜ਼ਮ ਧੋਖਾਧੜੀ ਵਿਚ ਸ਼ਾਮਲ

 Loan from SBI using fake documents of 98 contract workers :ਚੰਡੀਗੜ੍ਹ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ ਨੇ ਪੰਚਕੂਲਾ ਦੇ ਸੈਕਟਰ-5 ਸਥਿਤ ਸਟੇਟ ਬੈਂਕ ਆਫ ਇੰਡੀਆ ਤੋਂ ਬੈਂਕ ਕਰਜ਼ੇ ਦੇ ਨਾਂ ’ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ, ਪੀਜੀਆਈ ਅਤੇ ਚੰਡੀਗੜ੍ਹ ਨਗਰ ਨਿਗਮ ਦੇ 98 ਠੇਕੇ ਵਾਲੇ ਮੁਲਾਜ਼ਮ ਵੀ ਇਸ ਧੋਖਾਧੜੀ ਦਾ ਹਿੱਸਾ ਹਨ।

ਇਹ ਵੀ ਪੜ੍ਹੋRajasthan News: ਇਨਸਾਨੀਅਤ ਸ਼ਰਮਸਾਰ: ਸਬ-ਇੰਸਪੈਕਟਰ ਨੇ 4 ਸਾਲ ਦੀ ਬੱਚੀ ਨਾਲ ਕੀਤਾ ਬਲਾਤਕਾਰ 

ਇਨ੍ਹਾਂ ਮੁਲਾਜ਼ਮਾਂ ਦੇ ਨਾਂ ’ਤੇ ਕਰਜ਼ਾ ਦਿਵਾਉਣ ਦੇ ਝਾਂਸੇ ਵਿੱਚ ਫੜੇ ਗਏ ਦੋਵੇਂ ਮੁਲਜ਼ਮਾਂ ਨੇ ਜਾਅਲੀ ਦਸਤਾਵੇਜ਼ ਬਣਾ ਕੇ ਕਾਗਜ਼ਾਂ ’ਤੇ ਇਨ੍ਹਾਂ ਵਿਭਾਗਾਂ ਦੇ ਪੱਕੇ ਮੁਲਾਜ਼ਮ ਦਿਖਾ ਕੇ ਬੈਂਕ ਤੋਂ 3.66 ਕਰੋੜ ਰੁਪਏ ਦਾ ਕਰਜ਼ਾ ਹਾਸਲ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਦੋ ਦੋਸ਼ੀਆਂ ਦੀ ਪਛਾਣ 30 ਸਾਲਾ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਸ਼ਿਵਾਲਿਕ ਵਿਹਾਰ, ਨਵਾਂਗਾਓਂ, ਐਸ.ਏ.ਐਸ.ਨਗਰ ਵਜੋਂ ਹੋਈ ਹੈ। ਜਦਕਿ ਦੂਜਾ ਮੁਲਜ਼ਮ ਰਾਧਿਕ ਕਾਲੀਆ ਉਰਫ਼ ਰਾਜੀਵ ਵਾਸੀ ਬਲਟਾਣਾ, ਜ਼ੀਰਕਪੁਰ ਦੇ ਰਾਮ ਵਾਹਰ ਫੇਜ਼-5 ਹੈ।

ਇਹ ਵੀ ਪੜ੍ਹੋStubble Burning: ਪ੍ਰਦੂਸ਼ਣ ਹਰਿਆਣਾ ਦਾ ਤੇ ਬਦਨਾਮੀ ਪੰਜਾਬੀ ਦੀ, ਹਰਿਆਣੇ ’ਚ ਪੰਜਾਬ ਨਾਲੋਂ ਸਾੜੀ ਪਰਾਲੀ ਦੇ 18 ਗੁਣਾਂ ਵਧ ਕੇਸ

ਸਟੇਟ ਬੈਂਕ ਆਫ਼ ਇੰਡੀਆ ਤੋਂ ਠੇਕੇ 'ਤੇ ਕੰਮ ਕਰਦੇ 98 ਮੁਲਾਜ਼ਮਾਂ ਨੂੰ ਆਪਣੇ ਵਿਭਾਗ ਦੇ ਪੱਕੇ ਮੁਲਾਜ਼ਮ ਦਿਖਾ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਪੁਲਿਸ ਹੁਣ ਬੈਂਕ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਤੋਂ ਪੁੱਛਗਿੱਛ ਕਰੇਗੀ। ਬੈਂਕ ਵਿਚ ਇਨ੍ਹਾਂ ਮੁਲਾਜ਼ਮ ਦੇ ਜਾਅਲੀ ਦਸਤਾਵੇਜ਼ ਬੈਂਕ ਵਿੱਚ ਜਮ੍ਹਾਂ ਕਰਵਾ ਕੇ ਕਰੋੜਾਂ ਰੁਪਏ ਦਾ ਕਰਜ਼ਾ ਦਿਵਾਉਣ ਵਿਚ ਦੋਵਾਂ ਮੁਲਜ਼ਮਾਂ ਤੋਂ ਇਲਾਵਾ ਬੈਂਕ ਦੇ ਕਰਮਚਾਰੀ ਵੀ ਸ਼ਾਮਲ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement