ਕਿਸਾਨ ਅੰਦੋਲਨ ਫ਼ਤਹਿ ਹੋਣ ਤੋਂ ਬਾਅਦ ਕਿਸਾਨਾਂ ਨੇ ਘਰਾਂ ਨੂੰ ਪਾਏ ਚਾਲੇ, ਜਸ਼ਨ ਮਨਾ ਪਰਤ ਰਹੇ ਕਿਸਾਨ
Published : Dec 11, 2021, 10:53 am IST
Updated : Dec 11, 2021, 10:53 am IST
SHARE ARTICLE
Farmers Victory
Farmers Victory

ਕਿਸਾਨਾਂ ਨੂੰ ਵੱਡੀ ਜਿੱਤ ਹੋਈ ਹਾਸਲ

 

ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਇੱਕ ਸਾਲ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ ਖ਼ਤਮ ਹੋ ਗਿਆ। ਲੰਮੇ ਸੰਘਰਸ਼ ਤੋਂ ਬਾਅਦ ਅੱਜ ਕਿਸਾਨ ਘਰ ਪਰਤ ਰਹੇ ਹਨ।  ਕਿਸਾਨਾਂ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਜਿਸ ਤੋਂ ਬਾਅਦ ਅੰਦੋਲਨ ਕਰ ਰਹੇ ਕਿਸਾਨਾਂ ਦੇ ਚਿਹਰਿਆਂ 'ਤੇ ਜਿੱਤ ਦਾ ਜਜ਼ਬਾ ਸਾਫ਼ ਨਜ਼ਰ ਆ ਰਿਹਾ ਹੈ।

 

Farmers VictoryFarmers Victory

ਕਿਸਾਨਾਂ ਵਿੱਚ ਜਸ਼ਨ ਦਾ ਮਾਹੌਲ ਹੈ। ਉੱਥੇ ਹੀ ਦੂਜੇ ਪਾਸੇ ਗਾਜੀਪੁਰ ਸਰਹੱਦ (ਦਿੱਲੀ-ਯੂ.ਪੀ. ਸਰਹੱਦ) ’ਤੇ ਲਗਾਏ ਗਏ ਟੈਂਟ ਕਿਸਾਨ ਜਥੇਬੰਦੀਆਂ ਦੇ ਲੋਕਾਂ ਨੇ ਲਗਭਗ ਹਟਾ ਦਿੱਤੇ ਹਨ। ਇੱਥੋਂ ਲੋਕ ਘਰਾਂ ਨੂੰ ਵਰਤਣ ਦੀ ਤਿਆਰੀ ਕਰ ਰਹੇ ਹਨ।

 

Farmers VictoryFarmers Victory

ਜ਼ਿਕਰਯੋਗ ਹੈ ਕਿ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਇਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਸਨ। ਵਿਰੋਧ ਨੂੰ ਦੇਖਦੇ ਹੋਏ ਇਸ ਨੂੰ ਵਾਪਸ ਲੈ ਲਿਆ ਗਿਆ। ਉੱਥੇ ਹੀ ਸਰਕਾਰ ਐੱਮ.ਐੱਸ.ਪੀ. ’ਤੇ ਫ਼ੈਸਲਾ ਕਰਨ ਲਈ ਇਕ ਕਮੇਟੀ ਬਣਾਉਣ ’ਤੇ ਸਹਿਮਤ ਵੀ ਹੋ ਗਈ ਹੈ। ਉੱਥੇ ਹੀ ਕਿਸਾਨਾਂ ਵਿਰੁੱਧ ਸਾਰੇ ਪੁਲਸ ਕੇਸ ਵੀ ਰੱਦ ਹੋਣਗੇ।

 

Farmers VictoryFarmers Victory

 

ਹੁਣ ਇਹ ਟਰੈਕਟਰ ਟਰਾਲੀਆਂ ਵਾਪਸ ਪੰਜਾਬ-ਹਰਿਆਣਾ ਅਤੇ ਯੂਪੀ ਦੇ ਖੇਤਾਂ ਵਿੱਚ ਪਹੁੰਚ ਜਾਣਗੀਆਂ। ਅੰਨਦਾਤਾ ਅਨਾਜ ਉਗਾਉਣ ਦੇ ਕੰਮ ਵਿਚ ਜੁੱਟ ਜਾਵੇਗਾ ਅਤੇ ਇੱਕ ਸਾਲ ਬਾਅਦ ਦਿੱਲੀ ਦੀਆਂ ਸੜਕਾਂ 'ਤੇ ਗੱਡੀਆਂ ਦਾ ਭੱਜਣਾ ਸ਼ੁਰੂ ਹੋ ਜਾਵੇਗਾ।

 

Farmers VictoryFarmers Victory


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement