ਕਿਸਾਨ ਨੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਮਾਰੀ ਗੋਲੀ
Published : Dec 11, 2022, 3:38 pm IST
Updated : Dec 11, 2022, 3:38 pm IST
SHARE ARTICLE
Punjab News
Punjab News

ਪੁਲਿਸ ਵਲੋਂ ਕੀਤੀ ਜਾ ਰਹੀ ਤਫ਼ਤੀਸ਼ 

ਖੰਨਾ: ਇੱਕ ਕਿਸਾਨ ਨੇ ਆਪਣੇ ਲਾਇਸੈਂਸੀ ਪਿਸਤੌਲ ਦੇ ਨਾਲ ਖੁਦ ਨੂੰ ਗੋਲੀ ਮਾਰ ਲਈ। ਕਿਸਾਨ ਦੀ ਲਾਸ਼ ਕਮਰੇ ਚੋਂ ਮਿਲੀ। ਕੋਲ ਹੀ ਪਿਸਤੌਲ ਅਤੇ ਰੌਂਦ ਪਏ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। 

ਥਾਣਾ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਹਰਿੰਦਰ ਸਿੰਘ (42) ਜੋ ਕਿ ਖੇਤੀਬਾੜੀ ਦਾ ਧੰਦਾ ਕਰਦਾ ਸੀ ਅਤੇ ਥੋੜ੍ਹਾ ਬਹੁਤ ਆਨਲਾਈਨ ਬਿਜਨੈਸ ਕਰਦਾ ਸੀ। ਅੱਜ ਸਵੇਰੇ ਪਾਠ ਕਰਨ ਲਈ ਹਰਿੰਦਰ ਕਮਰੇ 'ਚ ਗਿਆ ਅਤੇ ਅੰਦਰੋਂ ਕੁੰਡੀ ਲਗਾ ਕੇ ਖੁਦ ਨੂੰ ਗੋਲੀ ਮਾਰ ਲਈ।

ਪੁਲਿਸ ਨੇ ਫਿਲਹਾਲ 174 ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਦੇ ਦੋ ਛੋਟੇ ਬਚੇ ਹਨ ਅਤੇ ਮੁਢਲੀ ਤਫਤੀਸ਼ ਤੋਂ ਇਹ ਖ਼ੁਦਕੁਸ਼ੀ ਲੱਗ ਰਹੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਵੀ ਕਿਸੇ 'ਤੇ ਕੋਈ ਸ਼ੱਕ ਜ਼ਾਹਰ ਨਹੀਂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਮਗਰੋਂ ਹੀ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement