ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪੁਨਰਗਠਨ ਦੀ ਪ੍ਰਵਾਨਗੀ
Published : Jan 12, 2021, 12:13 am IST
Updated : Jan 12, 2021, 12:13 am IST
SHARE ARTICLE
image
image

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪੁਨਰਗਠਨ ਦੀ ਪ੍ਰਵਾਨਗੀ

ਚੰਡੀਗੜ੍ਹ, 11 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ) : ਬਦਲਦੇ ਮਾਹੌਲ ਦੇ ਮੱਦੇਨਜ਼ਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੋਮਵਾਰ ਨੂੰ ਇਸ ਦੇ ਪੁਨਰਗਠਨ ਦੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ |
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਭਾਗ ਵੱਲੋਂ ਉਭਰ ਰਹੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਮੌਜੂਦਾ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਠੇਕਾ ਅਧਾਰ 'ਤੇ ਭਰਤੀ ਕਰਕੇ ਕੰਮਕਾਜ ਵਿੱਚ ਲਚਕਤਾ ਲਿਆਉਣ ਵਾਸਤੇ ਵਿਭਾਗ ਦੇ ਪੁਨਰਗਠਨ ਲਈ ਇਕ ਵਿਆਪਕ ਪ੍ਰਸਤਾਵ ਤਿਆਰ ਕੀਤਾ ਗਿਆ | 
ਨਵੀਆਂ ਅਸਾਮੀਆਂ ਸਿਰਜਣ ਲਈ ਕੁਝ ਰਵਾਇਤੀ ਅਸਾਮੀਆਂ ਖਤਮ ਕਰਨ ਦੀ ਤਜਵੀਜ਼ ਕੀਤੀ ਗਈ ਹੈ ਜੋ ਵਿਭਾਗ ਦੀ ਸਮੁੱਚੀ ਕਾਰਜ ਕੁਸ਼ਲਤਾ ਅਤੇ ਪ੍ਰਕਿਰਿਆ ਨੂੰ ਬਿਹਤਰ ਬਣਾਉਣ ਵਿੱਚ ਸਹਾਈ ਸਿੱਧ ਹੋਵੇਗੀ | ਇਸ ਲੋੜੀਂਦੀ ਬਣਤਰ ਵਿੱਚ ਦਰਜਾਬੰਦੀ ਦਾ ਵਿਸ਼ੇਸ਼ ਧਿਆਨ ਰਖਿਆ ਗਿਆ ਹੈ | 
ਗੌਰਤਲਬ ਹੈ ਕਿ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਰਾਜ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਦੇ ਪ੍ਰਚਾਰ ਲਈ ਕੰਮ ਕਰ ਰਿਹਾ ਹੈ | ਇਸ ਤੋਂ ਪਹਿਲਾਂ ਵਿਭਾਗ ਆਪਣੀਆਂ ਰਵਾਇਤੀ ਵਿਧੀਆਂ ਜਿਵੇਂ ਕਿ ਪ੍ਰਦਰਸ਼ਨੀ, ਗੀਤ ਤੇ ਨਾਟਕ, ਸਿਨੇਮਾ ਆਦਿ ਦੀ ਵਰਤੋਂ ਜ਼ਮੀਨੀ ਪੱਧਰ 'ਤੇ ਸੰਦੇਸ਼ ਪੰਹੁਚਾਉਣ ਲਈ ਕਰਦਾ ਸੀ | ਸਮੇਂ ਦੇ ਨਾਲ ਅਖਬਾਰਾਂ, ਰਸਾਲਿਆਂ ਅਤੇ ਇਲੈਕਟ੍ਰਾਨਿਕ ਮਾਧਿਅਮ ਜਿਵੇਂ ਟੀ.ਵੀ. ਅਤੇ ਰੇਡੀਓ ਵਧੇਰੇ ਮਹੱਤਵਪੂਰਨ ਬਣ ਗਏ | ਹੁਣ ਸੋਸ਼ਲ ਮੀਡੀਆ, ਸੰਚਾਰ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਬਣ ਕੇ ਉੱਭਰਿਆ ਹੈ | ਹਾਲਾਂਕਿ, ਵਿਭਾਗ ਵੱਲੋਂ ਸੰਚਾਰ ਦੇ ਉਭਰ ਰਹੇ ਮਾਧਿਅਮਾਂ ਦੀ ਬਜਾਏ ਸੰਚਾਰ ਦੇ ਰਵਾਇਤੀ ਮਾਧਿਅਮਾਂ ਲਈ ਭਰਤੀ ਕੀਤੀ ਜਾਂਦੀ ਰਹੀ ਹੈ |imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement