ਪੰਜਾਬ ਤੇ ਹਰਿਆਣਾ ਵਿਚ ਠੰਢ ਦਾ ਕਹਿਰ ਜਾਰੀ
Published : Jan 12, 2021, 12:30 am IST
Updated : Jan 12, 2021, 12:30 am IST
SHARE ARTICLE
image
image

ਪੰਜਾਬ ਤੇ ਹਰਿਆਣਾ ਵਿਚ ਠੰਢ ਦਾ ਕਹਿਰ ਜਾਰੀ

ਚੰਡੀਗੜ੍ਹ, 11 ਜਨਵਰੀ : ਪੰਜਾਬ ਅਤੇ ਹਰਿਆਣਾ ਦੇ ਬਹੁਤੇ ਹਿੱਸਿਆਂ ਵਿਚ ਸੋਮਵਾਰ ਨੂੰ ਠੰਢ ਦਾ ਕਹਿਰ ਜਾਰੀ ਰਿਹਾ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ ਕਿਹਾ ਕਿ ਹਰਿਆਣਾ ਦੇ ਨਾਰਨੌਲ ਵਿਚ ਘੱਟੋ ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ।
ਆਈਐਮਡੀ ਅਨੁਸਾਰ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਅਨੁਸਾਰ ਘੱਟੋ ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਪੰਜਾਬ ਵਿਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਜÇ ਤਕ ਕ੍ਰਮਵਾਰ 7.2, 7.9 ਅਤੇ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 
ਉਥੇ, ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ, ਫ਼ਰੀਦਕੋਟ ਅਤੇ ਗੁਰਦਾਸਪੁਰ ਵਿਚ ਘੱਟੋ ਘੱਟ ਤਾਪਮਾਨ 9.4, 8.3, 6.3, 6.8, 7 ਅਤੇ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਗੁਆਂਢੀ ਸੂਬਿਆਂ ਹਰਿਆਣਾ ਵਿਚ ਅੰਬਾਲਾ, ਹਿਸਾਰ ਅਤੇ ਕਰਨਾਲ ਵਿਚ ਘੱਟੋ ਘੱਟ ਤਾਪਮਾਨ 7.5, 5.2 ਅਤੇ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਧੁੰਦ ਦੀ ਸੰਘਣੀ ਪਰਤ ਨੇ ਚੰਡੀਗੜ੍ਹ, ਅੰਬਾਲਾ, ਹਿਰਸਰ, ਸਿਰਸਾ ਅਤੇ ਪਟਿਆਲੇ ਸਮੇਤ ਕਈਂ ਸ਼ਹਿਰਾਂ ਨੂੰ ਅਪਣੀ ਲਪੇਟ ਵਿਚ ਲੈ ਲਿਆ।  (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement