ਬਿਕਰਮ ਮਜੀਠੀਆ ਨੂੰ ਅਗਾਊਂ ਜ਼ਮਾਨਤ ਮਿਲਣ 'ਤੇ MP ਰਵਨੀਤ ਬਿੱਟੂ ਨੇ ਚੁੱਕੇ ਸਵਾਲ
Published : Jan 12, 2022, 1:49 pm IST
Updated : Jan 12, 2022, 1:49 pm IST
SHARE ARTICLE
MP Ravneet Bittu
MP Ravneet Bittu

ਮਜੀਠੀਆ ਦੇ ਬਿਆਨ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਸ ਨੂੰ ਪੀ.ਐਮ ਮੋਦੀ ਦੀ ਸ਼ਹਿ ਅਤੇ ਏਜੀ ਦੀ ਅਯੋਗਤਾ ਕਾਰਨ ਜ਼ਮਾਨਤ ਮਿਲੀ ਹੈ।

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਰੀਕਾ ਦਾ ਐਲਾਨ ਹੋ ਗਿਆ ਹੈ ਤੇ ਚੋਣ ਜ਼ਾਬਜਾ ਵੀ ਲੱਗ ਗਿਆ ਹੈ ਪਰ ਪੰਜਾਬ ਕਾਂਗਰਸ ਵਿਚਾਲੇ ਚੱਲ ਰਹੀ ਤਕਰਾਰ ਜਾਰੀ ਹੈ, ਤੇ ਕਾਂਗਰਸੀ ਇੱਕ ਦੂਜੇ ’ਤੇ ਲਗਾਤਾਰ ਸਵਾਲ ਖੜ੍ਹੇ ਕਰ ਰਹੇ ਹਨ। ਬੀਤੇ ਦਿਨੀਂ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਜਿੱਥੇ ਅਕਾਲੀ ਆਗੂ ਨੇ ਸਰਕਾਰ 'ਤੇ ਕਾਨੂੰਨ ਨੂੰ ਛਿੱਕੇ ਟੰਗਣ ਦੇ ਇਲਜ਼ਾਮ ਲਗਾਏ ਹਨ ਉਥੇ ਹੀ ਹੁਣ ਸਾਂਸਦ ਰਵਨੀਤ ਬਿੱਟੂ ਨੇ ਟਵੀਟ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਵਾਲ ਕੀਤਾ ਹੈ।

file photo 

ਰਵਨੀਤ ਬਿੱਟੂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘ਮਜੀਠੀਆ ਦੇ ਬਿਆਨ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਉਸ ਨੂੰ ਪੀ.ਐਮ ਮੋਦੀ ਦੀ ਸ਼ਹਿ ਅਤੇ ਏਜੀ ਦੀ ਅਯੋਗਤਾ ਕਾਰਨ ਜ਼ਮਾਨਤ ਮਿਲੀ ਹੈ। ਕੀ ਨਵਜੋਤ ਸਿੱਧੂ ਇਸ ਬਾਰੇ ਕੁਝ ਕਹਿਣਗੇ? ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗ ਮਾਮਲੇ ਵਿਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ  ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਮਜੀਠਿਆ ਨੂੰ ਅੰਤਰਿਮ ਰਾਹਤ ਦਿੱਤੀ ਗਈ ਸੀ ਅਤੇ ਨਾਲ ਹੀ ਜਾਂਚ ਵਿਚ ਸ਼ਾਮਲ ਹੋਣ ਲਈ ਵੀ ਕਿਹਾ ਗਿਆ ਸੀ। ਸੋ ਅੱਜ ਮਜੀਠੀਆ ਕੋਰਟ ਵਿਚ ਪੇਸ਼ ਹੋਇਆ ਹੈ ਤੇ ਉਸ ਤੋਂ ਪੁੱਛ ਗਿੱਛ ਹੋ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement