ਜਲੰਧਰ 'ਚ ਦਰਦਨਾਕ ਹਾਦਸਾ, ਸਕੂਲੀ ਬੱਸ ਨੇ ਐਕਟਿਵਾ ਸਵਾਰ ਔਰਤ ਨੂੰ ਮਾਰੀ ਟੱਕਰ, ਮੌਤ

By : GAGANDEEP

Published : Jan 12, 2023, 10:18 am IST
Updated : Jan 12, 2023, 10:18 am IST
SHARE ARTICLE
photo
photo

ਮ੍ਰਿਤਕਾ ਦੀ ਪਤੀ ਗੰਭੀਰ ਜ਼ਖਮੀ

 

ਜਲੰਧਰ : ਜਲੰਧਰ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਰਾਮਾ ਮੰਡੀ ਬਾਜ਼ਾਰ ਵਿੱਚ ਬੀਤੇ ਦਿਨੀਂ ਇਕ ਸਕੂਲੀ ਬੱਸ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਆਪਣੇ ਪਤੀ ਨਾਲ ਐਕਟਿਵਾ ’ਤੇ ਜਾ ਰਹੀ ਇਕ ਔਰਤ ਬੱਸ ਦੇ ਟਾਇਰਾਂ ਹੇਠਾਂ ਆ ਗਈ।

ਜਿਸ ਕਾਰਨ ਉਹ ਬੁਰੀ ਤਰ੍ਹਾਂ ਕੁਚਲੀ ਗਈ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ। ਹਾਦਸੇ 'ਚ ਪਤੀ ਨੂੰ ਵੀ ਗੰਭੀਰ ਸੱਟਾਂ ਆਈਆਂ। ਮ੍ਰਿਤਕਾ ਦੀ ਪਛਾਣ ਸੁਦਰਸ਼ਨ ਕੌਰ ਪਤਨੀ ਤ੍ਰਿਲੋਚਨ ਸਿੰਘ ਵਾਸੀ ਪੰਜਾਬ ਐਵੇਨਿਊ ਲੱਧੇਵਾਲੀ, ਥਾਣਾ ਰਾਮਾ ਮੰਡੀ ਜਲੰਧਰ ਵਜੋਂ ਹੋਈ। ਹਾਦਸੇ ਵਿੱਚ ਸੁਦਰਸ਼ਨ ਕੌਰ ਦਾ ਪਤੀ ਤ੍ਰਿਲੋਚਨ ਸਿੰਘ ਜ਼ਖ਼ਮੀ ਹੋ ਗਿਆ। ਉਸਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੇ ਮੁਖੀ ਇੰਸ. ਅਜਾਇਬ ਸਿੰਘ ਔਜਲਾ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕਾ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ। ਐੱਸ. ਐੱਚ. ਓ. ਔਜਲਾ ਨੇ ਦੱਸਿਆ ਕਿ ਮੁਲਜ਼ਮ ਬੱਸ ਚਾਲਕ ਸਤਨਾਮ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਬੁਢਿਆਣਾ, ਥਾਣਾ ਪਤਾਰਾ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰ ਲਿਆ ਗਿਆ ਹੈ। ਬੱਸ ਵੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਈ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement