ਲੁਧਿਆਣਾ 'ਚ ਤਾਰਾਂ 'ਚ ਡੋਰ ਫਸਣ ਕਾਰਨ ਬੱਚੇ ਨੂੰ ਲੱਗਿਆ ਕਰੰਟ, ਹੋਈ ਮੌਤ

By : GAGANDEEP

Published : Jan 12, 2023, 8:45 am IST
Updated : Jan 12, 2023, 11:29 am IST
SHARE ARTICLE
photo
photo

ਦੂਜਾ ਗੰਭੀਰ ਜ਼ਖਮੀ

 

ਲੁਧਿਆਣਾ: ਲੁਧਿਆਣਾ ਵਿੱਚ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਬੱਚੇ ਦੀ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਦੋਵੇਂ ਬੱਚੇ ਘਰ ਦੀ ਛੱਤ 'ਤੇ ਪਤੰਗ ਉਡਾ ਰਹੇ ਸਨ। ਇਸ ਦੌਰਾਨ ਉਹਨਾਂ ਦੀ ਡੋਰ ਹਾਈ ਟੈਂਸ਼ਨ ਦੀਆਂ ਤਾਰਾਂ ਵਿੱਚ ਫਸ ਗਈ। ਬੱਚਾ ਤਾਰਾਂ ਤੋਂ ਡੋਰ ਕੱਢਣ ਲੱਗਾ ਕਿ ਅਚਾਨਕ ਕਰੰਟ ਲੱਗ ਗਿਆ।

ਇਸ ਕਾਰਨ ਉਸਦੀ ਮੌਤ ਹੋ ਗਈ। ਦੂਜੇ ਬੱਚੇ ਨੇ ਚੀਕਾਂ ਮਾਰੀਆਂ ਤਾਂ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਕਰੰਟ ਲੱਗਣ ਤੋਂ ਬਚਾਇਆ। ਲੋਕ ਝੁਲਸੇ ਬੱਚੇ ਨੂੰ ਨਿੱਜੀ ਹਸਪਤਾਲ ਲੈ ਕੇ ਗਏ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਮਰਨ ਵਾਲੇ ਬੱਚੇ ਦਾ ਨਾਂ ਮਨਕੀਰਤ ਸਿੰਘ ਹੈ, ਉਸ ਦੀ ਉਮਰ 7 ਸਾਲ ਸੀ। ਜ਼ਖਮੀ ਦੀ ਪਛਾਣ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ। ਅਮਨਪ੍ਰੀਤ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰੇਹੜੀਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ।

ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਮਨਕੀਰਤ ਨੂੰ ਛੁਡਾਉਣ ਗਿਆ ਸੀ ਕਿ ਅਚਾਨਕ ਉਸ ਨੂੰ ਵੀ ਕਰੰਟ ਲੱਗ ਗਿਆ। ਕਰੰਟ ਲੱਗਣ ਕਾਰਨ ਉਸ ਦੇ ਦੋਵੇਂ ਹੱਥ ਬੁਰੀ ਤਰ੍ਹਾਂ ਸੜ ਗਏ। ਉਸ ਨੇ ਰੌਲਾ ਪਾਇਆ, ਜਿਸ ’ਤੇ ਲੋਕ ਇਕੱਠੇ ਹੋ ਗਏ। ਲੋਕ ਉਸ ਨੂੰ ਹਸਪਤਾਲ ਲੈ ਗਏ। ਹਸਪਤਾਲ ਵਿੱਚ ਮਨਕੀਰਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਨਕੀਰਤ ਦੀ ਲਾਸ਼ ਨੂੰ ਹਸਪਤਾਲ 'ਚ ਰਖਵਾਇਆ ਗਿਆ ਹੈ। ਅੱਜ ਰਿਸ਼ਤੇਦਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement