ਤਰਨਤਾਰਨ ਪੁਲਿਸ ਨੇ ਚਾਇਨਾ ਡੋਰ ਦੇ 15 ਗੱਟੂਆਂ ਸਣੇ ਇੱਕ ਵਿਅਕਤੀ ਕੀਤਾ ਕਾਬੂ
Published : Jan 12, 2023, 5:18 pm IST
Updated : Jan 12, 2023, 5:18 pm IST
SHARE ARTICLE
Tarn Taran police arrested a person with 15 bottles of China Door
Tarn Taran police arrested a person with 15 bottles of China Door

ਵਿਅਕਤੀ ਦੇ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ

 

ਤਰਨਤਾਰਨ- ਤਰਨਤਾਰਨ SSP ਗੁਰਮੀਤ ਸਿੰਘ ਚੌਹਾਨ ਨੇ ਜ਼ਿਲ੍ਹੇ ਵਿੱਚ ਡਰੈਗਨ ਡੋਰ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾਈ ਹੋਈ ਹੈ। ਪਾਬੰਦੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡੀ.ਐਸ.ਪੀ ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਪਾਬੰਦੀ ਸ਼ੁਦਾ ਡਰੈਗਨ ਡੋਰ (ਚਾਇਨਾ) ਦੇ 15 ਗੱਟੂਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। 

ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕਸ਼ਮੀਰ ਸਿੰਘ ਉਰਫ ਸ਼ੀਰਾ ਪੁੱਤਰ ਧਰਮ ਸਿੰਘ ਵਾਸੀ ਚੋਹਲਾ ਸਾਹਿਬ ਜੋ ਕਿ ਮਿੱਟੀ ਦੇ ਭਾਂਡਿਆਂ ਦੀ ਦੁਕਾਨ ਕਰਦਾ ਹੈ। ਆਪਣੀ ਦੁਕਾਨ ਵਿੱਚ ਹੀ ਪਾਬੰਦੀ ਸ਼ੁਦਾ ਚਾਇਨਾ ਡੋਰ ਵੇਚਦਾ ਹੈ।

ਜਿਸ 'ਤੇ ਏ.ਐਸ.ਆਈ ਹਰਦਿਆਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਛਾਪਾ ਮਾਰ ਕੇ  ਉਕਤ ਕਸ਼ਮੀਰ ਸਿੰਘ ਸ਼ੀਰਾ ਨੂੰ ਚਾਇਨਾ ਡੋਰ ਦੇ 15 ਗੱਟੂਆਂ ਸਮੇਤ ਕਾਬੂ ਕੀਤਾ ਗਿਆ ਹੈ। ਐਸ.ਐਚ.ਓ ਬਲਰਾਜ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement