Punjab News: ਪੰਜਾਬ ਵਿਚ ਦਸੰਬਰ 2023 ਤਕ ਕੁੱਲ 36.65 ਲੱਖ ਲੋਕਾਂ ਦਾ ਬਿਜਲੀ ਬਿੱਲ ਆਇਆ ਜ਼ੀਰੋ
Published : Jan 12, 2024, 9:59 am IST
Updated : Jan 12, 2024, 9:59 am IST
SHARE ARTICLE
36.65 lakh people got zero electricity bill by December 2023 in Punjab
36.65 lakh people got zero electricity bill by December 2023 in Punjab

ਦਸੰਬਰ 2022 ਵਿਚ 33.16 ਲੱਖ ਸੀ ਗਿਣਤੀ

Punjab News: ਪੰਜਾਬ ਵਿਚ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਲੈਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਸ ਕਾਰਨ ਲੋਕ ਬਿਜਲੀ ਦੇ ਬਿੱਲ ਭਰਨ ਤੋਂ ਬਚ ਰਹੇ ਹਨ, ਜਿਸ ਨਾਲ ਸਰਕਾਰੀ ਖਜ਼ਾਨੇ 'ਤੇ ਸਿੱਧਾ ਬੋਝ ਪੈ ਰਿਹਾ ਹੈ। ਪਾਵਰਕੌਮ ਵਲੋਂ ਭੇਜੇ ਗਏ ਬਿੱਲਾਂ ਤੋਂ ਇਹ ਗੱਲ ਸਾਫ਼ ਨਜ਼ਰ ਆ ਰਹੀ ਹੈ। ਦਸੰਬਰ 2023 ਤਕ, 36.65 ਲੱਖ ਲੋਕਾਂ ਨੇ ਜ਼ੀਰੋ ਬਿੱਲ ਪ੍ਰਾਪਤ ਕੀਤੇ ਸਨ। ਦਸੰਬਰ 2022 ਵਿਚ ਇਹ ਗਿਣਤੀ 33.16 ਲੱਖ ਸੀ। ਇਕ ਸਾਲ ਵਿਚ ਮੁਫਤ ਬਿਜਲੀ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਵਿਚ 2.89 ਲੱਖ ਦਾ ਵਾਧਾ ਹੋਇਆ ਹੈ।

ਦਰਅਸਲ ਪੰਜਾਬ ਵਿਚ ਬਿਜਲੀ ਵਿਭਾਗ ਵਲੋਂ ਘਰੇਲੂ ਮੀਟਰਾਂ ’ਤੇ ਸਬਸਿਡੀ ਦਿਤੀ ਜਾਂਦੀ ਹੈ। ਮਾਹਿਰਾਂ ਅਨੁਸਾਰ ਪਹਿਲਾਂ ਜਿਨ੍ਹਾਂ ਘਰਾਂ ’ਚ ਇਕ ਮੀਟਰ ਸੀ, ਉਨ੍ਹਾਂ ਦੀ ਗਿਣਤੀ ਹੁਣ ਦੋ ਹੋ ਗਈ ਹੈ। ਇਸ ਕਾਰਨ ਸਿੱਧੇ ਤੌਰ 'ਤੇ ਖਪਤਕਾਰਾਂ ਦੀ ਗਿਣਤੀ ਵਧੀ ਹੈ। ਦਸੰਬਰ 2023 ਤਕ ਸਬਸਿਡੀ ਦਾ ਬਿੱਲ 540.59 ਕਰੋੜ ਰੁਪਏ ਰਿਹਾ ਹੈ। ਜਦਕਿ ਦਸੰਬਰ 2022 ਤਕ ਇਹ 388.28 ਕਰੋੜ ਰੁਪਏ ਸੀ। ਇਕ ਸਾਲ ਵਿਚ ਸਬਸਿਡੀ ਦੇ ਬਿੱਲਾਂ ਵਿਚ 152.31 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਗਲੇ ਵਿੱਤੀ ਸਾਲ ਵਿਚ ਪੂਰੇ ਪੰਜਾਬ ਵਿਚ ਸਬਸਿਡੀ ਬਿੱਲ 22 ਹਜ਼ਾਰ ਕਰੋੜ ਰੁਪਏ ਆਉਣ ਦਾ ਅਨੁਮਾਨ ਹੈ। ਇਸ ਵਿਚ ਘਰੇਲੂ ਖਪਤਕਾਰਾਂ ਦੇ 9 ਹਜ਼ਾਰ ਕਰੋੜ ਰੁਪਏ ਦੇ ਬਿੱਲ ਵੀ ਸ਼ਾਮਲ ਹਨ। ਖੇਤੀ ਮੀਟਰਾਂ ਦਾ ਬਿੱਲ 10 ਹਜ਼ਾਰ ਕਰੋੜ ਰੁਪਏ ਅਤੇ ਉਦਯੋਗਿਕ ਸਬਸਿਡੀ 3000 ਕਰੋੜ ਰੁਪਏ ਹੋਵੇਗੀ। ਅਜਿਹੀ ਸਥਿਤੀ ਵਿਚ ਪੰਜਾਬ ਸਰਕਾਰ ਨੂੰ ਰੋਜ਼ਾਨਾ ਔਸਤਨ 60.27 ਕਰੋੜ ਰੁਪਏ ਸਬਸਿਡੀ ਵਜੋਂ ਅਦਾ ਕਰਨੇ ਪੈਣਗੇ।

(For more Punjabi news apart from 36.65 lakh people got zero electricity bill by December 2023 in Punjab, stay tuned to Rozana Spokesman)

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement