Chandigarh Weather Update: ਕੜਾਕੇ ਦੀ ਠੰਢ ਨੇ ਠਾਰੇ ਚੰਡੀਗੜ੍ਹ ਵਾਸੀ, ਠੰਢੀਆਂ ਹਵਾਵਾਂ ਕਾਰਨ ਤਾਪਮਾਨ 'ਚ ਆਈ ਗਿਰਾਵਟ
Published : Jan 12, 2024, 2:19 pm IST
Updated : Jan 12, 2024, 3:27 pm IST
SHARE ARTICLE
Chandigarh Weather Update news in punjabi
Chandigarh Weather Update news in punjabi

Chandigarh Weather Update: ਸ਼ਹਿਰ 'ਚ ਅੱਜ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ

Chandigarh Weather Update news in punjabi : ਚੰਡੀਗੜ੍ਹ ਵਿਚ ਮੌਸਮ ਵਿਭਾਗ ਅਨੁਸਾਰ ਅੱਜ ਦਿਨ ਵੇਲੇ ਹਲਕੇ ਬੱਦਲ ਛਾਏ ਰਹਿ ਸਕਦੇ ਹਨ। ਪੂਰੇ ਟ੍ਰਾਈਸਿਟੀ 'ਚ ਠੰਢ ਤੋਂ ਰਾਹਤ ਨਹੀਂ ਮਿਲੀ। ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿਚ ਅੱਜ ਤੋਂ ਅਗਲੇ ਕੁਝ ਦਿਨਾਂ ਤੱਕ ਹਲਕੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿਨ ਵਿਚ ਕੁਝ ਸਮੇਂ ਲਈ ਧੁੱਪ ਨਿਕਲਣ ਦੀ ਵੀ ਸੰਭਾਵਨਾ ਹੈ ਪਰ ਠੰਢੀਆਂ ਹਵਾਵਾਂ ਕਾਰਨ ਸ਼ਹਿਰ ਦੇ ਤਾਪਮਾਨ 'ਤੇ ਜ਼ਿਆਦਾ ਅਸਰ ਨਹੀਂ ਪਵੇਗਾ।

ਇਹ ਵੀ ਪੜ੍ਹੋ: Lohri 2024 Sepcial Article: ਭਾਈਚਾਰਕ ਸਾਂਝ ਤੇ ਖ਼ੁਸ਼ੀਆਂ ਦਾ ਤਿਉਹਾਰ ਹੈ ਲੋਹੜੀ

ਪਿਛਲੇ ਕਈ ਦਿਨਾਂ ਤੋਂ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5 ਤੋਂ 6 ਡਿਗਰੀ ਘੱਟ ਦਰਜ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਬੁੱਧਵਾਰ ਦੇ ਮੁਕਾਬਲੇ 1.2 ਡਿਗਰੀ ਵੱਧ ਦਰਜ ਕੀਤਾ ਗਿਆ ਪਰ ਸ਼ਾਮ ਨੂੰ ਫਿਰ ਠੰਢੀਆਂ ਹਵਾਵਾਂ ਚੱਲਣ ਲੱਗ ਪਈਆਂ। ਜਿਸ ਕਾਰਨ ਤਾਪਮਾਨ 'ਚ ਅਚਾਨਕ ਗਿਰਾਵਟ ਆਈ। ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 6 ਡਿਗਰੀ ਘੱਟ ਸੀ। ਸ਼ਹਿਰ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ: Travel Agent Fraud : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟਾਂ ਨੇ ਭੋਲੇ ਭਾਲੇ ਲੋਕਾਂ ਤੋਂ ਲੁੱਟੇ 22 ਲੱਖ ਰੁਪਏ 

ਪਿਛਲੇ 11 ਦਿਨਾਂ 'ਚ ਸ਼ਹਿਰ 'ਚ ਸਿਰਫ 9 ਘੰਟੇ 2 ਮਿੰਟ ਲਈ ਸੂਰਜ ਨਿਕਲਿਆ।  ਵੀਰਵਾਰ ਨੂੰ ਸੂਰਜ ਨਿਕਲਣ ਦੇ ਬਾਵਜੂਦ ਇੰਨਾ ਹਲਕਾ ਸੀ ਕਿ ਮੌਸਮ ਵਿਭਾਗ ਦੇ ਕੇਂਦਰ 'ਤੇ ਇਸ ਦਾ ਪਤਾ ਨਹੀਂ ਲੱਗ ਸਕਿਆ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਜਨਵਰੀ ਦੇ 11 ਦਿਨਾਂ ਵਿੱਚੋਂ ਸਿਰਫ਼ 4 ਦਿਨਾਂ ਵਿੱਚ ਹੀ ਸੂਰਜ ਦੀ ਚਮਕ ਸੀ।

(For more news apart from Chandigarh Weather Update news in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement