Punjab News: ਡਿਊਟੀ ਦੌਰਾਨ ਪਹਾੜੀ ਤੋਂ ਡਿੱਗਣ ਕਾਰਨ ਗੁਰਦਾਸਪੁਰ ਦਾ ਜਵਾਨ ਸ਼ਹੀਦ 
Published : Jan 12, 2024, 7:18 pm IST
Updated : Jan 12, 2024, 7:18 pm IST
SHARE ARTICLE
Gurpreet Singh
Gurpreet Singh

ਬੀਤੇ ਦਿਨ ਉਹ ਆਪਣੇ ਸਾਥੀਆਂ ਸਮੇਤ ਗੁਲਮਰਗ ਤੋਂ ਦੂਰ ਬਰਫੀਲੀਆਂ ਪਹਾੜੀਆਂ ’ਤੇ ਅਤਿਵਾਦੀਆਂ ਦਾ ਸੁਰਾਗ ਲਗਾਉਣ ਲਈ ਗਸ਼ਤ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ

Punjab News: ਗੁਰਦਾਸਪੁਰ : ਜੰਮੂ-ਕਸ਼ਮੀਰ ਦੇ ਗੁਲਮਰਗ ਖੇਤਰ ਵਿਚ ਗੁਰਦਾਸਪੁਰ ਨਿਵਾਸੀ ਫੌਜੀ ਜਵਾਨ ਪਹਾੜੀ ਤੋਂ ਡਿੱਗਣ ਕਰ ਕੇ ਸ਼ਹੀਦ ਹੋ ਗਿਆ। ਗੁਰਪ੍ਰੀਤ ਸਿੰਘ(24) ਜੰਮੂ ਕਸ਼ਮੀਰ ਵਿਚ ਕਾਂਸਟੇਬਲ ਦੇ ਤੌਰ 'ਤੇ ਤੈਨਾਤ ਸੀ ਅਤੇ ਮੂਲ ਰੂਪ ਵਿਚ ਗੁਰਦਾਸਪੁਰ ਦੇ ਪਿੰਡ ਭੈਣੀ ਖੱਦਰ ਦਾ ਰਹਿਣ ਵਾਲਾ ਸੀ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਕੁੰਵਰ ਰਵਿੰਦਰ ਸਿੰਘ ਵਿੱਕੀ ਨੇ ਦੱਸਿਆ ਕਿ ਕਾਂਸਟੇਬਲ ਗੁਰਪ੍ਰੀਤ ਸਿੰਘ 6 ਸਾਲ ਪਹਿਲਾਂ 73 ਫੀਲਡ ਰੈਜੀਮੈਂਟ ਵਿਚ ਭਰਤੀ ਹੋਇਆ ਸੀ ਅਤੇ ਇਸ ਦੌਰਾਨ ਉਹ ਜ਼ਿਆਦਾਤਰ ਅਤਿਵਾਦ ਪ੍ਰਭਾਵਿਤ ਇਲਾਕਿਆਂ ਵਿਚ ਰਿਹਾ।

ਸਿਪਾਹੀ ਗੁਰਪ੍ਰੀਤ ਸਿੰਘ ਦੇ ਪਿਤਾ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਿਛਲੇ ਸਾਲ ਅਗਸਤ ਮਹੀਨੇ ਪੱਛਮੀ ਬੰਗਾਲ ਦੇ ਵੀਨਾਗੁੜੀ ਤੋਂ 45 ਦਿਨਾਂ ਦੀ ਛੁੱਟੀ ’ਤੇ ਆਇਆ ਸੀ। ਛੁੱਟੀ ਪੂਰੀ ਕਰਨ ਤੋਂ ਬਾਅਦ ਉਹ ਸਿੱਧਾ 18 ਰਾਸ਼ਟਰੀ ਰਾਈਫਲਜ਼ ਜੋ ਕਿ ਜੰਮੂ-ਕਸ਼ਮੀਰ ਦੇ ਅਤਿਵਾਦ ਪ੍ਰਭਾਵਿਤ ਖੇਤਰ ਗੁਲਮਰਗ ਸੈਕਟਰ ’ਚ ਤਾਇਨਾਤ ਹੈ, ਵਿਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਵਿਚ ਜੁਟ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੀਤੇ ਦਿਨ ਉਹ ਆਪਣੇ ਸਾਥੀਆਂ ਸਮੇਤ ਗੁਲਮਰਗ ਤੋਂ ਦੂਰ ਬਰਫੀਲੀਆਂ ਪਹਾੜੀਆਂ ’ਤੇ ਅਤਿਵਾਦੀਆਂ ਦਾ ਸੁਰਾਗ ਲਗਾਉਣ ਲਈ ਗਸ਼ਤ ਕਰ ਰਹੇ ਸਨ ਕਿ ਇਸੇ ਦੌਰਾਨ ਗੁਰਪ੍ਰੀਤ ਸਿੰਘ ਦਾ ਪੈਰ ਪਹਾੜੀ ਤੋਂ ਤਿਲਕ ਗਿਆ ਤੇ ਉਹ ਡੂੰਘੀ ਖਾਈ ਵਿਚ ਜਾ ਡਿੱਗਿਆ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ 6 ਵਜੇ ਉਨ੍ਹਾਂ ਨੂੰ ਯੂਨਿਟ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਦੇਸ਼ ਦੀ ਰਾਖੀ ਕਰਦਾ ਸ਼ਹੀਦ ਹੋ ਗਿਆ ਹੈ।

ਕਾਂਸਟੇਬਲ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਮਾਤਾ ਲਖਵਿੰਦਰ ਕੌਰ, ਪਿਤਾ ਨਰਿੰਦਰ ਸਿੰਘ ਅਤੇ ਛੋਟਾ ਭਰਾ ਹਰਪ੍ਰੀਤ ਸਿੰਘ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਘਰ ਵਿਚ ਇਕੱਲਾ ਹੀ ਰੋਟੀ-ਰੋਜ਼ੀ ਕਮਾਉਣ ਵਾਲਾ ਸੀ ਅਤੇ ਘਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਮੋਢਿਆਂ ’ਤੇ ਸੀ। ਉਸ ਦੇ ਜਾਣ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਕੁੰਵਰ ਵਿੱਕੀ ਨੇ ਦੱਸਿਆ ਕਿ ਇਸ ਬਹਾਦਰ ਸਿਪਾਹੀ ਦੀ ਮ੍ਰਿਤਕ ਦੇਹ ਅੱਜ ਦੇਰ ਰਾਤ ਪਠਾਨਕੋਟ ਪਹੁੰਚਣ ਦੀ ਸੰਭਾਵਨਾ ਹੈ ਅਤੇ 13 ਜਨਵਰੀ ਨੂੰ ਸਿਪਾਹੀ ਗੁਰਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਭੈਣੀ ਖੱਦਰ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement