Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ ਨਾਲ ਵਧੀ ਠੰਢ, ਕਈ ਥਾਵਾਂ 'ਤੇ ਰਾਤ ਤੋਂ ਪੈ ਰਿਹਾ ਮੀਂਹ
Published : Jan 12, 2025, 7:49 am IST
Updated : Jan 12, 2025, 8:44 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਮੌਸਮ ਵਿਭਾਗ ਵਲੋਂ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ

Punjab Weather Update News in punjabi : ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਸਰਗਰਮ ਪੱਛਮੀ ਗੜਬੜੀ ਕਾਰਨ ਕਈ ਇਲਾਕਿਆਂ 'ਚ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਦੋਂ ਕਿ ਅੱਜ (ਐਤਵਾਰ) ਲਈ ਮੌਸਮ ਵਿਭਾਗ ਨੇ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਦੋਂ ਕਿ 23 ਜ਼ਿਲ੍ਹਿਆਂ ਵਿੱਚੋਂ ਕੁਝ ਥਾਵਾਂ ’ਤੇ ਸੰਘਣੀ ਧੁੰਦ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਤੱਕ ਵਧਿਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 2.6 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਜ਼ਿਆਦਾਤਰ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ 11.7 ਡਿਗਰੀ ਤੋਂ 19.4 ਡਿਗਰੀ ਦੇ ਵਿਚਕਾਰ ਰਿਹਾ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 19.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਚੰਡੀਗੜ੍ਹ ਦਾ ਤਾਪਮਾਨ 18.9 ਡਿਗਰੀ ਰਿਹਾ।

ਹਾਲਾਂਕਿ ਸ਼ਨੀਵਾਰ ਨੂੰ ਗੁਰਦਾਸਪੁਰ 'ਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਪਹਾੜਾਂ ਵਿੱਚ ਬਰਫਬਾਰੀ ਪੰਜਾਬ ਵਿਚ ਸੀਤ ਲਹਿਰ, ਠੰਢ ਦੇ ਦਿਨ ਅਤੇ ਧੁੰਦ ਵਰਗੇ ਹਾਲਾਤ ਪੈਦਾ ਕਰ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਸ਼ਾਮਲ ਹਨ।

ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਧੁੰਦ ਲਈ ਯੈਲੋ ਅਲਰਟ ਹੈ। ਹਾਲਾਂਕਿ 16 ਜਨਵਰੀ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਜਦੋਂ ਕਿ 13 ਤੋਂ ਬਾਅਦ ਮੀਂਹ ਦਾ ਕੋਈ ਅਲਰਟ ਨਹੀਂ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement