ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਲਾਜ਼ਮੀ
Published : Feb 12, 2021, 2:02 am IST
Updated : Feb 12, 2021, 2:02 am IST
SHARE ARTICLE
image
image

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਲਾਜ਼ਮੀ


ਅੰਮਿ੍ਤਸਰ, 11 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ ਸਿੱਖ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਹੋਵੇਗਾ | ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਵਲੋਂ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਜ਼ਰੂਰੀ ਕੀਤਾ ਗਿਆ ਹੈ |  ਸ਼ਹੀਦੀ ਸਾਕੇ ਦੀ ਸ਼ਤਾਬਦੀ ਸਬੰਧੀ 18 ਫ਼ਰਵਰੀ ਤੋਂ 25 ਫ਼ਰਵਰੀ ਤਕ ਜਥਾ ਪਾਕਿਸਤਾਨ ਜਾਵੇਗਾ | 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਿਆ ਕਿ ਸ਼ਹੀਦੀ ਸਾਕੇ ਦੇ ਸੌ ਸਾਲਾ ਦਿਹਾੜੇ ਸਮੇਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾ ਰਿਹਾ ਹੈ | ਇਸ ਸਬੰਧ ਵਿਚ ਪਾਕਿਸਤਾਨ ਅੰਬੈਸੀ ਨੂੰ  ਵੇਰਵੇ ਭੇਜੇ ਗਏ ਹਨ | ਜਿਨ੍ਹਾਂ ਵੀ ਸ਼ਰਧਾਲੂਆਂ ਨੇ ਅਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਹਨ, ਅੰਬੈਸੀ ਅਨੁਸਾਰ ਉਨ੍ਹਾਂ ਲਈ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣ ਜ਼ਰੂਰੀ ਹੋਵੇਗਾ | ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵੀ ਸਿਹਤ ਵਿਭਾਗ ਵਲੋਂ 15 ਅਤੇ 16 ਫ਼ਰਵਰੀ ਨੂੰ  ਸਵੇਰੇ 10:00 ਵਜੇ ਤੋਂ ਕੋਰੋਨਾ ਟੈਸਟ ਲਈ ਕੈਂਪ ਲਗਾਇਆ ਜਾ ਰਿਹਾ ਹੈ | ਜਿਹੜੇ ਸ਼ਰਧਾਲੂਆਂ ਨੇ ਪਾਸਪੋਰਟ ਜਮ੍ਹਾਂ ਕਰਵਾਏ ਹਨ, ਉਹ ਅਪਣਾ ਕੋਰੋਨਾ ਟੈਸਟ ਕਰਵਾਉਣ ਉਕਤ ਤਰੀਕਾਂ ਅਨੁਸਾਰ ਪੁੱਜ ਸਕਦੇ ਹਨ | ਸ਼ਰਧਾਲੂ ਅਪਣੇ ਤੌਰ 'ਤੇ ਵੀ 18 ਫ਼ਰਵਰੀ ਤੋਂ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾ ਸਕਦੇ ਹਨ |

ਕੈਪਸ਼ਨ-ਏ ਐਸ ਆਰ ਬਹੋੜੂ— 11— 1—ਬੀਬੀ ਜਗੀਰ ਕੌਰ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement