111 ਦਿਨਾਂ ਵਿਚ ਕਈ ਵੱਡੇ ਫੈਸਲੇ ਲਏ, ਜੋ ਪਹਿਲੀਆਂ ਸਰਕਾਰਾਂ ਨੇ ਨਹੀਂ ਲਏ - ਰਾਜਾ ਵੜਿੰਗ 
Published : Feb 12, 2022, 9:39 pm IST
Updated : Feb 12, 2022, 9:39 pm IST
SHARE ARTICLE
Raja Warring
Raja Warring

ਪਤਾ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਕਰਨ ਆ ਰਹੇ ਹਨ ਜਾਂ ਡਰਾਮਾ।

 

ਸ੍ਰੀ ਮੁਕਤਸਰ ਸਾਹਿਬ  : ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਕਾਂਗਰਸ ਉਮੀਦਵਾਰ ਕਰਨ ਕੌਰ ਬਰਾੜ ਦੇ ਹੱਕ ’ਚ ਚੋਣ ਪ੍ਰਚਾਰ ਲਈ ਆਪਣੇ ਜੱਦੀ ਪਿੰਡ ਵੜਿੰਗ ਪਹੁੰਚੇ।ਇਸ ਦੌਰਾਨ ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਬੀਤੇ 111 ਦਿਨਾਂ ਵਿਚ ਕਈ ਵੱਡੇ ਫੈਸਲੇ ਲਏ, ਜੋ ਪਹਿਲੀਆਂ ਸਰਕਾਰਾਂ ਨੇ ਨਹੀਂ ਲਏ। ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਦੀ 14 ਫਰਵਰੀ ਨੂੰ ਹੋਣ ਵਾਲੀ ਪੰਜਾਬ ਰੈਲੀ ਨੂੰ ਲੈ ਕੇ ਕਿਹਾ ਕਿ ਪਤਾ ਨਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਕਰਨ ਆ ਰਹੇ ਹਨ ਜਾਂ ਡਰਾਮਾ।

Raja Warring Lays Foundation Stone Of Modern Bus Stand Kharar To Be Built At A Cost Of 6.57 CroresRaja Warring

ਰਾਜਾ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਸੀਟਾਂ ’ਤੇ ਚੋਣ ਲੜਨ ਦੇ ਸਬੰਧ ਵਿਚ ਕਿਹਾ ਚੰਨੀ ਜੀ ਨੇ ਔਖੀ ਸੀਟ ਤੋਂ ਚੋਣ ਲੜੀ ਹੈ। ਭਦੌੜ ਸੀਟ ਤੋਂ ਕਾਂਗਰਸ ਬੀਤੇ ਕਈ ਸਾਲਾਂ ਤੋਂ ਨਹੀਂ ਜਿੱਤੀ ਅਤੇ ਮੁੱਖ ਮੰਤਰੀ ਚੰਨੀ ਦਾ ਇਹ ਫ਼ੈਸਲਾ ਸ਼ਲਾਘਾਯੋਗ ਹੈ। ਇਸ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। ਸੁਖਬੀਰ ਸਿੰਘ ਬਾਦਲ ਦੀ ਗਿੱਦੜਬਾਹਾ ਫੇਰੀ ਦੇ ਸਬੰਧ ਵਿਚ ਉਨ੍ਹਾਂ ਕਿਹਾ ਕਿ ਉਹ ਗਿੱਦੜਬਾਹਾ ਤੋਂ ਚੋਣ ਹੀ ਲੜਣਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement