ਕਾਂਗਰਸ ਦੇ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ’ ਵਿਚ ਹੋਏ ਸ਼ਾਮਲ
Published : Feb 12, 2022, 12:03 am IST
Updated : Feb 12, 2022, 12:03 am IST
SHARE ARTICLE
image
image

ਕਾਂਗਰਸ ਦੇ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ’ ਵਿਚ ਹੋਏ ਸ਼ਾਮਲ

ਚੰਡੀਗੜ੍ਹ, 11 ਫ਼ਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਨੂੰ ਇਕ ਵਾਰ ਫਿਰ ਵੱਡਾ ਝਟਕਾ ਦਿਤਾ ਹੈ। ਸ਼ੁਕਰਵਾਰ ਨੂੰ ਫਰੀਦਕੋਟ ਤੋਂ ਸਾਬਕਾ ਕਾਂਗਰਸੀ ਕੌਂਸਲਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਤਪਾਲ ਡੋਡ ‘ਆਪ‘ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।
ਸਤਪਾਲ ਡੋਡ ਫਰੀਦਕੋਟ ਤੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਲਾਕ ਯੂਥ ਕਾਂਗਰਸ ਜੈਤੋ ਜ਼ਿਲ੍ਹਾ ਦੇ ਪ੍ਰਧਾਨ ਅਤੇ ਅਪਣੇ ਇਲਾਕੇ ਤੋਂ ਕੌਂਸਲਰ ਵੀ ਰਹਿ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਨੇਤਾ ਵਜੋਂ ਡੋਡ ਕੋਲ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਦਾ ਲੰਮਾ ਤਜ਼ਰਬਾ ਹੈ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਸਤਪਾਲ ਡੋਡ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਦੀਆਂ ਭਿ੍ਰਸ਼ਟ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਪਾਰਟੀ ਵਿਚ ਅਪਣੇ ਹੀ ਲੋਕਾਂ ਅਤੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਬਾਹਰਲੇ ਲੋਕਾਂ ਨੂੰ ਅਹਿਮੀਅਤ ਦਿਤੀ ਜਾ ਰਹੀ ਹੈ। ਰਾਘਵ ਚੱਢਾ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ, ਪਰ ਜਦੋਂ ਤੋਂ ਕਾਂਗਰਸ ਨੇ ਚੰਨੀ ਨੂੰ ਸੀਐਮ ਉਮੀਦਵਾਰ ਐਲਾਨਿਆ ਹੈ, ਪਾਰਟੀ ਦੇ ਨੇਤਾ ਵੀ ਨਿਰਾਸ਼ ਹਨ ਅਤੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਸਵੀਕਾਰ ਕਰ ਲਈ ਹੈ। ‘ਆਪ’ ਨੇਤਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਲੋਕਾਂ ਨੇ ਝਾੜੂ ਦਾ ਬਟਨ ਦਬਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement