Punjab News : 'ਆਪ' ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਉਣ ਲਈ ਅਦਾਲਤ ਦਾ ਕੀਤਾ ਧੰਨਵਾਦ

By : BALJINDERK

Published : Feb 12, 2025, 6:52 pm IST
Updated : Feb 12, 2025, 6:52 pm IST
SHARE ARTICLE
'ਆਪ' ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ
'ਆਪ' ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ

Punjab News : ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ - ਦੇਰ ਹੋਈ ਹੈ ਪਰ ਇਨਸਾਫ ਦੀ ਉਮੀਦ ਜਾਗੀ ਹੈ 

Punjab News in Punjabi : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਰਾਊਜ਼ ਐਵੇਨਿਊ ਅਦਾਲਤ ਵੱਲੋਂ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਦਾਲਤ ਦਾ ਧੰਨਵਾਦ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਪ੍ਰਤੀ ਆਪਣਾ ਸਮਰਥਨ ਪ੍ਰਗਟਾਇਆ ਹੈ।

'ਆਪ' ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੱਜਣ ਕੁਮਾਰ 1984 ਦੇ ਸਿੱਖ ਦੰਗਿਆਂ 'ਚ ਸਪੱਸ਼ਟ ਤੌਰ 'ਤੇ ਦੋਸ਼ੀ ਸੀ ਅਤੇ ਇਹ ਦੰਗੇ ਕਾਂਗਰਸ ਪਾਰਟੀ ਵੱਲੋਂ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਨਾਲ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਕੁਝ ਉਮੀਦ ਮਿਲੀ ਹੈ। 

ਕੰਗ ਨੇ ਕਿਹਾ ਕਿ ਇਨਸਾਫ਼ ਮਿਲਣ ਵਿੱਚ ਕਾਫੀ ਦੇਰੀ ਹੋਈ ਹੈ ਕਿਉਂਕਿ ਸਜ਼ਾ ਸੁਣਾਏ ਜਾਣ ਵਿੱਚ ਦਹਾਕੇ ਲੱਗ ਗਏ ਹਨ, ਫਿਰ ਵੀ ਅਦਾਲਤ ਦਾ ਇਹ ਫੈਸਲਾ ਸਵਾਗਤਯੋਗ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂ ਪ੍ਰਣਾਲੀ ਵਿੱਚ ਭਰੋਸਾ ਵਧਿਆ ਹੈ।  ਉਮੀਦ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਸਜ਼ਾ ਦਿੱਤੀ ਜਾਵੇਗੀ ਅਤੇ ਸੱਜਣ ਕੁਮਾਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਸਿੱਖ ਵਿਰੋਧੀ ਦੰਗਿਆਂ ਦੌਰਾਨ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ਵਿੱਚ ਪਿਓ-ਪੁੱਤ ਦੀ ਹੱਤਿਆ ਕਰ ਦਿੱਤੀ ਗਈ ਸੀ।  ਇਸੇ ਮਾਮਲੇ 'ਚ ਰਾਊਸ ਐਵੇਨਿਊ ਅਦਾਲਤ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ।  ਭਾਵੇਂ ਸੱਜਣ ਕੁਮਾਰ ਪਿਛਲੇ 6 ਸਾਲਾਂ ਤੋਂ ਜੇਲ੍ਹ ਵਿੱਚ ਹੈ ਪਰ ਉਸ ਨੂੰ ਜੇਲ੍ਹ ਵਿੱਚੋਂ ਹੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ 18 ਫਰਵਰੀ ਨੂੰ ਬਹਿਸ ਤੋਂ ਬਾਅਦ ਅਦਾਲਤ ਵੱਲੋਂ ਸਜ਼ਾ ਦਾ ਫ਼ੈਸਲਾ ਕੀਤਾ ਜਾਵੇਗਾ।

(For more news apart from AAP thanked the court for convicting Sajjan Kumar  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement